ਪਿੰਡ ਰੱਖੜਾ ਦੇ 150 ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ
ਪਟਿਆਲਾ, 22 ਅਗਸਤ - ਪਿੰਡ ਰੱਖੜਾ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਬਲਾਕ ਪੱਧਰੀ ਕੈਂਪ ਵਿਚ ਬਹੁਤ ਦਿਲਚਸਪੀ ਦਿਖਾਈ। ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਉਣ।

ਇਸ ਬਲਾਕ ਪੱਧਰੀ ਕੈਪ ਵਿਚ ਪਿੰਡ ਦੇ ਸਰਪੰਚ ਹਰਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ ਅਤੇ ਸਤਵੰਤ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਗਏ ਤਜਰਬਿਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਪਿੰਡ ਦੀ ਪੰਚਾਇਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿਚ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਵੇਗੀ।
ਕੈਂਪ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਿੰਦਰ ਕੌਰ ਵੱਲੋਂ ਹਾਜ਼ਰ ਕਿਸਾਨਾਂ ਨੂੰ ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਦੇ ਬੂਟੇ ਮੋਟਰਾਂ ਉੱਪਰ ਲਗਾਉਣ ਲਈ ਦਿੱਤੇ ਅਤੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਫਲਦਾਰ ਅਤੇ ਛਾਂ ਵਾਲੇ ਬੂਟੇ ਆਪਣੇ ਖੇਤਾਂ ਵਿਚ ਲਗਾਉਣ। ਇਸ ਕੈਂਪ ਵਿਚ ਪਿੰਡ ਦੇ 150 ਕਿਸਾਨਾਂ ਨੇ ਭਾਗ ਲਿਆ।