ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਵਿਸ਼ਾਲ ਸੰਕੀਰਤਨ ਮਹਾਂ ਉਤਸਵ 26 ਅਗਸਤ ਨੂੰ
ਮਾਹਿਲਪੁਰ, 22ਅਗਸਤ:- ਬਾਪੂ ਗੰਗਾ ਦਾਸ ਜੀ ਵੈਲਫੇਅਰ ਸੋਸਾਇਟੀ ਰਜਿਸਟਰਡ ਮਾਹਿਲਪੁਰ ਵੱਲੋਂ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 26 ਅਗਸਤ ਦਿਨ ਸੋਮਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਾਸ ਮਨਦੀਪ ਸਿੰਘ ਮੁੱਖ ਸੇਵਾਦਾਰ ਡੇਰਾ ਬਾਪੂ ਗੰਗਾ ਦਾਸ ਜੀ ਨੇ ਦੱਸਿਆ ਕਿ ਇਸ ਮੌਕੇ ਸ਼ਾਮੀ 7 ਵਜੇ ਕੀਰਤਨ ਹੋਵੇਗਾ। ਇਸ ਮੌਕੇ ਪਵਨ ਛੂਛੇਵਾਲੀਆ ਆਪਣਾ ਪ੍ਰੋਗਰਾਮ ਪੇਸ਼ ਕਰਨਗੇ । ਬਾਪੂ ਜੀ ਦਾ ਲੰਗਰ ਅਤੁੱਟ ਵਰਤੇਗਾ।
ਇਸ ਮੌਕੇ ਦਾਸ ਮਨਦੀਪ ਸਿੰਘ ਨੇ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਬਾਪੂ ਜੀ ਦੇ ਦਰਬਾਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।