ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ

ਐਸ ਏ ਐਸ ਨਗਰ, 27 ਸਤੰਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ -7 ਵਿੱਚ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ -7 ਵਿੱਚ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।

ਸਕੂਲ ਦੇ ਪ੍ਰਿੰਸੀਪਲ ਇੰਦਰਜਚੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਸਲੋਗਨ ਦੇ ਮਾਧਿਅਮ ਨਾਲ ਦੱਸਿਆ ਕਿ ਹਰ ਸਾਲ 27 ਸਤੰਬਰ ਨੂੰ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਘੁੰਮਣਾ-ਫਿਰਨਾ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹੈ ਅਤੇ ਇਸ ਨਾਲ ਸਾਨੂੰ ਉਸ ਜਗ੍ਹਾ ਦੀ ਸੰਸਕ੍ਰਿਤੀ, ਕਲਾ, ਪ੍ਰੰਪਰਾ, ਸਾਹਿਤ ਨੂੰ ਸਮਝਣ ਦਾ ਮੌਕਾ ਮਿਲਦਾ ਹੈ।

ਉਹਨਾਂ ਦੱਸਿਆ ਕਿ ਇਸ ਸਾਲ ਦਾ ਥੀਮ ‘ਸੈਰ ਸਪਾਟਾ ਅਤੇਹਰਿਆਲੀ’ ਨੂੰ ਵਧਾਵਾ ਦੇਣਾ ਹੈ। ਇਸ ਦੌਰਾਨ ਸਲੋਗਨ ਤੇਪੋਸਟਰ ਮੈਕਿੰਗ ਦੁਆਰਾ ਵਿਦਿਆਰਥੀਆਂ ਨੇ ਵਿਭਿੰਨ ਸਥਾਨਾਂ ਦੀ ਮਹੱਤਤਾ ਤੇ ਕੁਦਰਤੀ ਸੁੰਦਰਤਾ ਨੂੰ ਪੇਸ਼ ਕੀਤਾ।

ਸਕੂਲ ਡਾਇਰੈਕਟਰ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਸੈਰ-ਸਪਾਟੇ ਨਾਲ ਦੇਸ਼ਾਂ ਨੂੰ ਇੱਕ ਦੂਜੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ।