
ਐਸ ਬੀ ਐਸ ਸਕੂਲ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਗੜਸ਼ੰਕਰ, 26 ਅਗਸਤ - ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਵਿੱਚ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ,ਜਿਸ ਵਿੱਚ ਕਿੰਡਰਗਾਰਟਨ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬਾਲ ਗੋਪਾਲ ਬਣੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਰੂਪੀ ਵੇਸ਼ ਭੂਸ਼ਾ ਨਾਲ ਸੱਭ ਦਾ ਮਨ ਮੋਹਿਆ
ਗੜਸ਼ੰਕਰ, 26 ਅਗਸਤ - ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਵਿੱਚ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ,ਜਿਸ ਵਿੱਚ ਕਿੰਡਰਗਾਰਟਨ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬਾਲ ਗੋਪਾਲ ਬਣੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਰੂਪੀ ਵੇਸ਼ ਭੂਸ਼ਾ ਨਾਲ ਸੱਭ ਦਾ ਮਨ ਮੋਹਿਆ ਅਤੇ ਮਿਡਲ ਜਮਾਤ ਦੇ ਵਿਦਿਆਰਥੀਆਂ ਦੁਆਰਾ ਕ੍ਰਿਸ਼ਨ ਜੀਵਨੀ ਬਾਰੇ ਚਾਨਣਾ ਪਾਇਆ ਗਿਆ ਅਤੇ ਕ੍ਰਿਸ਼ਨ ਲੀਲਾ ਦੇ ਸਬੰਧ ਵਿੱਚ ਝਾਕੀਆਂ ਪੇਸ਼ ਕੀਤੀਆਂ ਗਈਆਂ। ਬਾਲ ਗੋਪਾਲ ਦਾ ਪਾਲਨਾ ਅਤੇ ਮੂਰਤੀ ਆਕਰਸ਼ਣ ਦਾ ਕੇਂਦਰ ਰਹੇ।
ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਸੁਰਿੰਦਰ ਕੌਰ ਬੈਂਸ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਵੀ ਮੌਜੂਦ ਰਹੇ ਅਤੇ ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਸੱਚਾਈ ਦੇ ਮਾਰਗ ਤੇ ਚੱਲਣ ਅਤੇ ਨੇਕ ਕਰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰੋਗਰਾਮ ਦੇ ਅੰਤ ਵਿਚ ਉਨ੍ਹਾਂ ਨੇ ਜਨਮ ਅਸ਼ਟਮੀ ਦੀ ਸਮੂਹ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ।
