ਸੜੋਆ ਪੁਲਸ ਵਲੋਂ 06 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਸੜੋਆ - ਏ ਐਸ ਆਈ ਸਤਨਾਮ ਸਿੰਘ ਚੌਂਕੀ ਇੰਚਾਰਜ ਸੜੋਆ ਵਲੋਂ ਇਕ ਨੋਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਚੌਂਕੀ ਇੰਚਾਰਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਦੇ ਬਰਾਏ ਗਸ਼ਤ ਅਤੇ ਚੈਕਿੰਗ ਦੇ ਸੰਬੰਧ ਵਿੱਚ ਸੜੋਆ ਤੋਂ ਦਿਆਲਾ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਸ ਪਾਰਟੀ ਦਿਆਲਾਂ ਗੇਟ ਕੋਲ ਪਹੁੰਚ ਕੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਮੋਨਾ ਨੋਜਵਾਨ ਮੋਟਰਸਾਈਕਲ ਪਰ ਸਵਾਰ ਹੋ ਕੇ ਪਿੰਡ ਮਹਿੰਦਪੁਰ ਸਾਈਡ ਤੋਂ ਆਉਂਦਾ ਵਿਖਾਈ ਦਿੱਤਾ।

ਜਿਸ ਝੂੰ ਪੁਲਸ ਪਾਰਟੀ ਵਲੋਂ ਟਾਰਚ ਦਾ ਇਸ਼ਾਰਾ ਕਰਕੇ ਰੁਕਣ ਦਾ ਇਸ਼ਾਰਾ ਕੀਤਾ। ਜਿਸ ਨੇ ਸਾਹਮਣੇ ਖੜੀ ਪੁਲਸ ਪਾਰਟੀ ਨੂੰ ਵੇਖ ਕੇ ਯਕਦਮ ਆਪਣਾ ਮੋਟਰਸਾਈਕਲ ਰੋਕ ਕੇ ਪਿੱਛੇ ਨੂੰ ਮੋੜਨ ਲੱਗਾ ਤੇ ਆਪਣੇ ਪਜਾਮੇ ਦੀ ਸੱਜੀ ਜੇਬ ਵਿੱਚੋਂ ਇਕ ਪਾਰਦਰਸ਼ੀ ਮੋਮੀ ਲਿਫਾਫਾ ਕੱਢ ਕੇ ਸੜਕ ਦੇ ਕਿਨਾਰੇ ਸੁੱਟ ਦਿੱਤਾ 'ਤੇ ਉਸਦਾ ਮੋਟਰਸਾਈਕਲ ਕਾਹਲੀ 'ਚ ਮੁੜਨ ਤੇ ਬੰਦ ਹੋ ਗਿਆ।
ਜਿਸ ਨੂੰ ਚੌਂਕੀ ਇੰਚਾਰਜ ਸੜੋਆ ਸਤਨਾਮ ਸਿੰਘ ਨੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਸਮੇਤ ਮੋਟਰਸਾਈਕਲ ਨੰਬਰੀ ਪੀ ਬੀ-32-ਏ ਸੀ-3119 ਸ਼ੱਕ ਦੀ ਬਿਨਾ ਤੇ ਕਾਬੂ ਕਰ ਲਿਆ ਅਤੇ ਨਾਮ ਪਤਾ ਪੁੱਛਣ ਤੇ ਉਸ ਨੇ ਆਪਣਾ ਨਾਮ ਸਾਗਰ ਬੱਸੀ ਪੁੱਤਰ ਕਸ਼ਮੀਰ ਸਿੰਘ ਵਾਸੀ ਕੌਲਗੜ੍ਹ ਥਾਣਾ ਸਦਰ ਬਲਾਚੌਰ ਜਿਸ ਵਲੋਂ ਸੁੱਟੀ ਪਾਰਦਰਸ਼ੀ ਲਿਫਾਫਾ ਚੁੱਕ ਕੇ ਤਲਾਸ਼ੀ ਕਰਨ ਤੇ ਉਸ ਵਿੱਚੋਂ 06 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਕਤ ਨੋਜਵਾਨ ਖਿਲਾਫ ਥਾਣਾ ਪੋਜੇਵਾਲ ਵਿਖੇ ਮੁਕੱਦਮਾ ਨੰਬਰ 66 ਅ:/ਧ: 21-61-85 ਐਨ ਡੀ ਪੀ ਐਸ ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ। ਦਰਜ ਮੁਕਦਮੇ ਵਿੱਚ ਦੋਸ਼ੀ ਦੀ ਗ੍ਰਿਫਤਾਰੀ ਹੋ ਚੁੱਕੀ ਹੈ।