ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੂਬਾ ਪੱਧਰੀ ਸੈਮੀਨਾਰ ਭਲਕੇ
ਐਸ.ਏ.ਐਸ. ਨਗਰ, 10 ਜੂਨ- ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ.) ਵੱਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੂਬਾ ਪੱਧਰੀ ਸੈਮੀਨਾਰ 11 ਜੂਨ ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 1 ਵਜੇ ਤੱਕ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਮੁਹਾਲੀ ਵਿਖੇ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਹੋਣਗੇ। ਸਮਾਗਮ ਦਾ ਉਦਘਾਟਨ ਰਾਜ ਸਭਾ ਮੈਂਬਰ ਸ੍ਰੀ ਸਤਨਾਮ ਸਿੰਘ ਸੰਧੂ ਵੱਲੋਂ ਕੀਤਾ ਜਾਵੇਗਾ ਅਤੇ ਦਰਦ ਪੰਜਾਬ ਦਾ ਦੇ ਮੁਖੀ ਸ੍ਰੀ ਕਿਰਨਬੀਰ ਸਿੰਘ ਕੰਗ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਣਗੇ।
ਇਸ ਮੌਕੇ ਡਾ. ਕੁੰਵਰ ਵਿਜੇਪ੍ਰਤਾਪ ਸਿੰਘ, ਡਾ. ਕੁਲਦੀਪ ਅਗਨੀਹੋਤਰੀ, ਬੀਬੀ ਪਰਮਜੀਤ ਕੌਰ ਲਾਂਡਰਾਂ ਪ੍ਰਮੁੱਖ ਬੁਲਾਰੇ ਹੋਣਗੇ ਜਦੋਂਕਿ ਸ੍ਰੀ ਸੁਰਿੰਦਰ ਸਿੰਘ ਕਿਸ਼ਨਪੁਰਾ, ਸ੍ਰੀ ਬਾਲ ਮੁਕੰਦ ਸ਼ਰਮਾ, ਸ੍ਰੀ ਕੰਵਲਜੀਤ ਸਿੰਘ ਰੂਬੀ, ਸ੍ਰੀ ਪਰਮਜੀਤ ਸਿੰਘ ਕਾਹਲੋਂ, ਕੁਲਜੀਤ ਸਿੰਘ ਬੇਦੀ ਸਪੈਸ਼ਲ ਇਨਵਾਈਟੀ ਹੋਣਗੇ। ਸਟੇਜ ਸਕੱਤਰ ਦੀ ਜਿੰਮੇਵਾਰੀ ਸ੍ਰੀ ਫੂਲਰਾਜ ਸਿੰਘ ਨਿਭਾਉਣਗੇ।