ਲੱਧੇਵਾਲ ਸਕੂਲ ਵਿਖੇ ਗੁਰਮੁਖੀ ਲਿਪੀ ਵਜੋਂ ਮਨਾਇਆ ਜਾਵੇਗਾ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਹੁਸ਼ਿਆਰਪੁਰ- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਅਨੁਸਾਰ ਡਾਇਰੈਕਟਰ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 28 ਅਪ੍ਰੈਲ ਨੂੰ ਆਉਣ ਵਾਲਾ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਗੁਰਮੁਖੀ ਲਿਪੀ ਵਜੋਂ ਮਨਾਇਆ ਜਾਵੇਗਾ।

ਇਸ ਮੌਕੇ ਤੇ ਵਿਦਿਆਰਥੀਆਂ ਦੇ ਗੁਰਮੁਖੀ ਲਿਪੀ ਸਬੰਧੀ ਪੋਸਟਰ ਅਤੇ ਕੈਲੀਗ੍ਰਾਫੀ  ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਉਤਸ਼ਾਹਿਤ  ਕੀਤਾ ਜਾਵੇਗਾ।ਸੁੰਦਰ ਲਿਖਤ ਦੇ ਜੇਤੂ ਬੱਚਿਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ। ਅਤੇ ਸ਼ਾਨਦਾਰ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।