
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ
ਐਸ. ਏ. ਐਸ. ਨਗਰ, 27 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਮੌਕੇ ਮੁਹਾਲੀ ਹਲਕੇ ਦੇ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਹਲਕੇ ਦੇ ਵਿੱਚ ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮਾਂ ਦੌਰਾਨ ਸ਼ਮੂਲੀਅਤ ਕੀਤੀ।
ਐਸ. ਏ. ਐਸ. ਨਗਰ, 27 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਮੌਕੇ ਮੁਹਾਲੀ ਹਲਕੇ ਦੇ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਹਲਕੇ ਦੇ ਵਿੱਚ ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮਾਂ ਦੌਰਾਨ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਭਰ ਵਿੱਚ ਵੱਖ-ਵੱਖ ਜਗ੍ਹਾ ਦੇ ਉੱਪਰ ਜਾ ਕੇ ਉਦਾਸੀਆਂ ਕਰਕੇ ਚੰਗਿਆਈ ਦਾ ਹੋਕਾ ਦਿੱਤਾ ਅਤੇ ਜ਼ੁਲਮ ਅਤੇ ਜਾਬਰਾਂ ਦੇ ਖਿਲਾਫ ਆਵਾਜ਼ ਬੁਲੰਦ ਕੀਤੀ। ਉਹਨਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਾਹ ਤੇ ਚਲਦਿਆਂ ਕਿਰਤ ਕਰਨ, ਵੰਡ ਛਕਣ ਅਤੇ ਜੁਲਮ ਅਤੇ ਜਾਬਰ ਦਾ ਬੇਝਿਜਕ ਹੋ ਕੇ ਟਾਕਰਾ ਕਰਨਾ ਚਾਹੀਦਾ ਹੈ।
ਇਸ ਦੌਰਾਨ ਕੁਲਵੰਤ ਸਿੰਘ ਵੱਲੋਂ ਆਪਣੀ ਪੂਰੀ ਟੀਮ ਦੇ ਟੀਮ ਦੇ ਨਾਲ ਗੁਰਦੁਆਰਾ ਗੁਰਦੁਆਰਾ ਸ੍ਰੀ ਅੰਬ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਸਾਚਾ ਧਨ ਸਾਹਿਬ, ਗੁਰਦੁਆਰਾ- ਸਾਹਿਬ ਫੇਜ਼ 6, ਗੁਰਦੁਆਰਾ ਅੰਬੇਡਕਰ ਸੁਸਾਇਟੀ -ਸੈਕਟਰ 76, ਗੁਰਦੁਆਰਾ ਸਾਹਿਬ ਸੈਕਟਰ 71, ਗੁਰਦੁਆਰਾ ਸਾਹਿਬ, ਸੈਕਟਰ 94 ਵਿਖੇ ਧਾਰਮਿਕ ਸਮਾਗਮਾਂ ਦੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨਾਲ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਦੇ ਨਾਲ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਅਤੇ ਆਰ.ਪੀ.ਸ਼ਰਮਾ, ਹਰਵਿੰਦਰ ਸਿੰਘ ਸੈਣੀ, ਜਸਪਾਲ ਮਟੌਰ ਹਰਸੰਗਤ ਸਿੰਘ ਸੁਹਾਣਾ, ਅਕਵਿੰਦਰ ਸਿੰਘ ਗੋਸਲ, ਤਾਰਨਜੀਤ ਸਿੰਘ, ਬਲਜੀਤ ਸਿੰਘ ਹੈਪੀ,ਧਰਮਪ੍ਰੀਤ ਸਿੰਘ ਵੀ ਹਾਜ਼ਰ ਸਨ।
