
ਪਟਿਆਲਾ 'ਚ ਬੇਅਦਬੀ ਮਾਮਲਾ, ਗ੍ਰੰਥੀ ਗ੍ਰਿਫਤਾਰ
ਪਟਿਆਲਾ, 31 ਅਗਸਤ - ਸਥਾਨਕ ਗੁਰਬਖਸ਼ ਕਲੋਨੀ ਦੀ ਗਲੀ ਨੰਬਰ 13 ਵਿੱਚ ਬਣੇ ਇੱਕ ਡੇਰੇ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਥਾਣਾ ਲਾਹੌਰੀ ਗੇਟ ਦੀ ਪੁਲੀਸ ਨੇ ਗ੍ਰੰਥੀ ਸਰਬਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੇਰ ਰਾਤ ਧਾਰਾ 299 ਤਹਿਤ ਐਫਆਈਆਰ ਦਰਜ ਕਰਕੇ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਲਿਆ।
ਪਟਿਆਲਾ, 31 ਅਗਸਤ - ਸਥਾਨਕ ਗੁਰਬਖਸ਼ ਕਲੋਨੀ ਦੀ ਗਲੀ ਨੰਬਰ 13 ਵਿੱਚ ਬਣੇ ਇੱਕ ਡੇਰੇ ਵਿੱਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਥਾਣਾ ਲਾਹੌਰੀ ਗੇਟ ਦੀ ਪੁਲੀਸ ਨੇ ਗ੍ਰੰਥੀ ਸਰਬਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੇਰ ਰਾਤ ਧਾਰਾ 299 ਤਹਿਤ ਐਫਆਈਆਰ ਦਰਜ ਕਰਕੇ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ੁੱਕਰਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਇਕ ਕਮੇਟੀ ਉਕਤ ਡੇਰੇ ਵਿਖੇ ਪਹੁੰਚ ਗਈ ਸੀ, ਜਿਸ ਨੇ ਬੜੇ ਸਨਮਾਨ ਨਾਲ ਸਾਰੇ ਪਾਵਨ ਸਰੂਪ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪਹੁੰਚਾਏ।
ਗੁਰਦੁਆਰਾ ਸਾਹਿਬ ਸੰਤ ਕੁਟੀਆ, ਡੇਰਾ ਸੰਤ ਬਾਬਾ ਪ੍ਰੀਤਮ ਜੀ ਖਾਲਸਾ ਪਟਿਆਲਾ ਪੁਸ਼ਤੈਨੀ ਤੌਰ 'ਤੇ ਚਲਦਾ ਆ ਰਿਹਾ ਹੈ। ਦੋਸ਼ ਲਗਾਇਆ ਗਿਆ ਹੈ ਕਿ ਉਕਤ ਡੇਰੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੀ ਸਾਂਭ ਸੰਭਾਲ ਗੁਰ ਮਰਿਆਦਾ ਅਨੁਸਾਰ ਨਹੀਂ ਕੀਤੀ ਜਾ ਰਹੀ ਸੀ ਤੇ ਉਥੇ ਸਾਫ ਸਫਾਈ ਦਾ ਵੀ ਢੁਕਵਾਂ ਪ੍ਰਬੰਧ ਨਹੀਂ ਸੀ, ਜਿਸ ਕਾਰਨ ਡੇਰੇ ਵਿੱਚ ਗੰਦਗੀ ਫੈਲੀ ਹੋਈ ਸੀ। ਬੀਤੀ ਦੇਰ ਰਾਤ ਸ਼੍ਰੋਮਣੀ ਕਮੇਟੀ ਦੀ ਟੀਮ ਨੇ ਕਾਰਵਾਈ ਕਰਦਿਆਂ ਡੇਰੇ ਦੇ ਮੁਖੀ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਈ। ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਲਿਆ।
