ਪੰਜਾਬ ਵਿੱਚ ਅਮਨ-ਕਾਨੂੰਨ ਦੀ ਲੁਚਰ ਸਥਿਤੀ ਲਈ ਮੌਜੂਦਾ ਆਪ ਸਰਕਾਰ ਜ਼ਿੰਮੇਵਾਰ – ਮਛੱਲੀ ਕਲਾਂ
ਐਸ ਏ ਐਸ ਨਗਰ, 2 ਅਗਸਤ- ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੁੱਛਲੀ ਕਲਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਲੁਚਰ ਸਥਿਤੀ ਲਈ ਮੌਜੂਦਾ ਆਪ ਸਰਕਾਰ ਜ਼ਿੰਮੇਵਾਰ ਹੈ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨੌਸਰਬਾਜ਼ਾਂ ਅਤੇ ਸ਼ਰਾਰਤੀ ਤੱਤਾਂ ਦੇ ਹੌਸਲੇ ਬੁਲੰਦ ਹੋਏ ਹਨ।

ਸ੍ਰੀ ਸ਼ਰਮਾ ਨੇ ਕਿਹਾ ਕਿ ਜਦੋਂ ਮੌਜੂਦਾ ਸੰਸਦ ਸਦਸ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਆਗੂ ਦੇ ਪੁੱਤਰ ਨੂੰ ਨੌਸਰਬਾਜ਼ ਧਮਕੀਆਂ ਦੇ ਸਕਦੇ ਹਨ, ਤਾਂ ਪੰਜਾਬ ਦੇ ਆਮ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ।
ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਜਦੋਂ ਤੋਂ ਸੂਬੇ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਪੰਜਾਬ ਅੰਦਰ ਰੋਜ਼ਾਨਾ ਹੀ ਲੁੱਟ-ਖੋਹ ਅਤੇ ਕਤਲੋ-ਗਾਰਤ ਦੀਆਂ ਘਟਨਾਵਾਂ ਵਾਪਰਨ ਲੱਗੀਆਂ ਹੋਈਆਂ ਹਨ। ਸੂਬਾ ਸਰਕਾਰ ਨੌਸਰਬਾਜ਼ਾਂ ਨੂੰ ਨੱਥ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਆਮ ਲੋਕਾਂ ਦੇ ਮਨਾਂ ਅੰਦਰ ਭੈ ਅਤੇ ਦਹਿਸ਼ਤ ਦਾ ਮਾਹੌਲ ਹੈ, ਜਦਕਿ ਗੈਂਗਸਟਰਾਂ ਦੇ ਹੌਸਲੇ ਬੁਲੰਦ ਹੋਏ ਹਨ।