'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਅਤੇ ਫੁੱਟਬਾਲ ਮੈਚ ਕਰਵਾਇਆ

ਨਵਾਂਸ਼ਹਿਰ- ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਫੁੱਟਬਾਲ ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਨੰਗਲ ਜੱਟਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਰੈਲੀ ਕੱਢੀ ਗਈ।

ਕੋਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਤਹਿਤ ਨੌਜਵਾਨਾਂ ਨੂੰ ਗਰਾਊਂਡਾਂ ਨਾਲ਼ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਫੁੱਟਬਾਲ ਸ਼ੈਅ ਮੈਚ ਕਰਵਾਇਆ ਗਿਆ।ਨੰਗਲ ਜੱਟਾਂ ਫੁੱਟਬਾਲ ਕਲੱਬ ਰੈੱਡ ਅਤੇ ਨੰਗਲ ਜੱਟਾਂ ਫੁੱਟਬਾਲ ਕਲੱਬ ਬਲਿਊ ਵਿਚਕਾਰ ਹੋਇਆ ਇਹ ਮੈਚ 2-2 ਗੋਲਾਂ ਨਾਲ ਬਰਾਬਰ ਰਿਹਾ। 
ਇਸ ਮੌਕੇ ਦੋਵਾਂ ਟੀਮਾਂ ਦੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਇਸ ਦੌਰਾਨ ਕਿਹਾ ਕਿ ਜ਼ਿਲ੍ਹਾ ਖੇਡ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰੇਗਾ ਅਤੇ ਨਸ਼ਿਆਂ ਖ਼ਿਲਾਫ਼ ਅਜਿਹੇ ਜਾਗਰੂਕਤਾ ਕੈਂਪ ਤੇ ਫੁੱਟਬਾਲ ਮੈਚ ਕਰਵਾਉਂਦਾ ਰਹੇਗਾ। 
ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਸ਼ਾ ਮੁਕਤ ਹੋਵੇਗਾ ਅਤੇ ਸਾਡੇ ਸ਼ਹੀਦਾਂ ਦੇ ਸੁਪਨੇ ਸਾਕਾਰ ਹੋਣਗੇ। ਇਸ ਮੌਕੇ ਅਵਤਾਰ ਸਿੰਘ, ਹਰਨੇਕ ਸਿੰਘ, ਨਵਜੋਤ ਭੱਟੀ, ਨਰੇਸ਼ ਬੈਂਸ, ਹਰਦੀਪ ਸਿੰਘ, ਕੁਲਦੀਪ ਸਿੰਘ, ਬਲਵੰਤ ਰਾਮ, ਅਮਨਵੀਰ ਸਿੰਘ, ਜਸਕਰਨ ਸਿੰਘ ਹਾਜ਼ਰ ਸਨ।