ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਪ੍ਰਕਾਸ਼ਿਤ

ਊਨਾ, 2 ਸਤੰਬਰ - ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ 41-ਚਿੰਤਪੁਰਨੀ, 42-ਗਗਰੇਟ, 43-ਹਰੋਲੀ, 44-ਊਨਾ ਅਤੇ 45- ਕੁਟਲੇਹੜ ਦੇ ਮੌਜੂਦਾ ਪੋਲਿੰਗ ਸਟੇਸ਼ਨਾਂ ਵਿੱਚ ਸੋਧ/ਨਵੇਂ ਪੋਲਿੰਗ ਸਟੇਸ਼ਨਾਂ ਦੀ ਰਚਨਾ ਲਈ ਮੌਜੂਦਾ ਪੋਲਿੰਗ ਸਟੇਸ਼ਨਾਂ ਦੀਆਂ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰ ਦਿੱਤਾ ਹੈ।

ਊਨਾ, 2 ਸਤੰਬਰ - ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ 41-ਚਿੰਤਪੁਰਨੀ, 42-ਗਗਰੇਟ, 43-ਹਰੋਲੀ, 44-ਊਨਾ ਅਤੇ 45- ਕੁਟਲੇਹੜ ਦੇ ਮੌਜੂਦਾ ਪੋਲਿੰਗ ਸਟੇਸ਼ਨਾਂ ਵਿੱਚ ਸੋਧ/ਨਵੇਂ ਪੋਲਿੰਗ ਸਟੇਸ਼ਨਾਂ ਦੀ ਰਚਨਾ ਲਈ ਮੌਜੂਦਾ ਪੋਲਿੰਗ ਸਟੇਸ਼ਨਾਂ ਦੀਆਂ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰ ਦਿੱਤਾ ਹੈ। ਫਾਰਮੈਟ ਵਿੱਚ ਪ੍ਰਕਾਸ਼ਿਤ ਪੋਲਿੰਗ ਸਟੇਸ਼ਨਾਂ ਦੀਆਂ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ ਊਨਾ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿੱਚ ਆਮ ਲੋਕਾਂ ਵੱਲੋਂ ਨਿਰੀਖਣ ਲਈ ਮੁਫ਼ਤ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਪੋਲਿੰਗ ਸਟੇਸ਼ਨਾਂ ਦੀਆਂ ਸੂਚੀਆਂ ਸਬੰਧੀ ਕੋਈ ਦਾਅਵਾ ਜਾਂ ਇਤਰਾਜ਼ ਹੈ ਤਾਂ 8 ਸਤੰਬਰ ਤੱਕ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਊਨਾ ਵਿਖੇ ਜਮਾਂ ਕਰਵਾਇਆ ਜਾ ਸਕਦਾ ਹੈ |