ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਹੋਇਆ ਆਤਮਘਾਤੀ ਹਮਲਾ; 6 ਲੋਕਾਂ ਦੀ ਮੌਤ, 13 ਜ਼ਖਮੀ

ਇਸਲਾਮਾਬਾਦ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਨੇੜੇ ਸੋਮਵਾਰ ਨੂੰ ਹੋਏ ਇਕ ਆਤਮਘਾਤੀ ਹਮਲੇ ’ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਕਾਬੁਲ ਦੇ ਪੁਲਸ ਮੁਖੀ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਇਹ ਧਮਾਕਾ ਕਾਬੁਲ ਦੇ ਦੱਖਣ-ਪੱਛਮੀ ਕਾਲਾ ਬਖਤਿਆਰ ਇਲਾਕੇ ਵਿਚ ਹੋਇਆ।

ਉਨ੍ਹਾਂ ਦੱਸਿਆ ਕਿ ਮਿ੍ਰਤਕਾਂ ’ਚ ਇਕ ਔਰਤ ਵੀ ਸ਼ਾਮਲ ਹੈ, ਜਦਕਿ 13 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਤੱਕ ਕਿਸੇ ਨੇ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਕਾਬੁਲ ਪੁਲਸ ਦੇ ਬੁਲਾਰੇ ਖਾਲਿਦ ਜ਼ਰਦਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆ ਬਦਕਿਸਮਤੀ ਨਾਲ, ਇਕ ਔਰਤ ਸਮੇਤ 6 ਨਾਗਰਿਕ ਮਾਰੇ ਗਏ ਅਤੇ 13 ਹੋਰ ਜ਼ਖਮੀ ਹੋ ਗਏ ਹਨ।