ਕੋਲਕਾਤਾ ਕਾਂਡ: ਸੀਬੀਆਈ ਵੱਲੋਂ ਹਸਪਤਾਲ ਦਾ ਸਾਬਕਾ ਪਿ੍ਰੰਸੀਪਲ ਗਿ੍ਰਫ਼ਤਾਰ
ਕੋਲਕਾਤਾ, 2 ਸਤੰਬਰ - ਸੀਬੀਆਈ ਨੇ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪਿ੍ਰੰਸੀਪਲ ਸੰਦੀਪ ਘੋਸ਼ ਨੂੰ ਕਥਿਤ ਵਿੱਤੀ ਬੇਨੇਮੀਆਂ ਦੇ ਮਾਮਲੇ ਵਿੱਚ ਅੱਜ ਗਿ੍ਰਫ਼ਤਾਰ ਕਰ ਲਿਆ ਹੈ। ਆਰ ਜੀ ਕਰ ਹਸਪਤਾਲ ਦੀ ਟਰੇਨੀ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਦੇ ਮਾਮਲੇ ਵਿੱਚ ਏਜੰਸੀ ਦੇ ਸਾਲਟ ਲੇਕ ਦਫ਼ਤਰ ਵਿੱਚ 15ਵੇਂ ਦਿਨ ਪੁੱਛ-ਪੜਤਾਲ ਦੌਰਾਨ ਘੋਸ਼ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਡਾ. ਅਖਤਰ ਅਲੀ ਨੇ ਘੋਸ਼ ਦੇ ਕਾਰਜਕਾਲ ਦੌਰਾਨ ਇਸ ਸੰਸਥਾ ਵਿੱਚ ਵਿੱਤੀ ਬੇਨੇਮੀਆਂ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ।

ਉਧਰ, ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਮਗਰੋਂ ਉਸ ਦੀ ਹੱਤਿਆ ਦੀ ਘਟਨਾ ਦੇ ਰੋਸ ਵਜੋਂ ਰੈਲੀ ’ਚ ਹਿੱਸਾ ਲੈਣ ਵਾਲੀਆਂ ਫਿਲਮੀ ਹਸਤੀਆਂ ਤੇ ਮਨੁੱਖੀ ਅਧਿਕਾਰ ਬਾਰੇ ਕਾਰਕੁਨਾਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਰਾਤ ਭਰ ਧਰਨਾ ਦਿੱਤਾ। ਧਰਨਾ ਤੜਕੇ ਚਾਰ ਵਜੇ ਤੱਕ ਜਾਰੀ ਰਿਹਾ। ਇਸੇ ਤਰ੍ਹਾਂ ਕੂਚ ਬਿਹਾਰ ’ਚ ਰੈਲੀ ਕਰ ਰਹੇ ਭਾਜਪਾ ਵਰਕਰਾਂ ਦੀ ਪੁਲੀਸ ਨਾਲ ਝੜਪ ਮਗਰੋਂ ਸਾਬਕਾ ਕੇਂਦਰੀ ਮੰਤਰੀ ਨਿਤੀਸ਼ ਪ੍ਰਮਾਣਿਕ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਸੇ ਦੌਰਾਨ ਪੱਛਮੀ ਬੰਗਾਲ ਦੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਜੂਨੀਅਰ ਡਾਕਟਰਾਂ ਨੇ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਕੋਲਕਾਤਾ ਪੁਲੀਸ ਹੈਡਕੁਆਰਟਰ ਲਾਲ ਬਾਜ਼ਾਰ ਤੱਕ ਰੈਲੀ ਕੀਤੀ। ਉਧਰ, ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਕਿਹਾ ਕਿ ਉਹ 27 ਅਗਸਤ ਨੂੰ ਸੂਬਾ ਸਕੱਤਰੇਤ ‘ਨਬਾਨ’ ਤੱਕ ਕੀਤੇ ਗਏ ਮਾਰਚ ਦੇ ਸਿਲਸਿਲੇ ’ਚ ਚਾਰ ਵਿਅਕਤੀਆਂ ਦੀ ਗਿ੍ਰਫ਼ਤਾਰੀ ਨਾਲ ਸਬੰਧਤ ਸਾਰੇ ਦਸਤਾਵੇਜ਼ ਪੇਸ਼ ਕਰੇ।