
ਘਰ- ਘਰ ਤੱਕ ਸੰਦੇਸ਼ ਪਹੁੰਚਾਈਏ, ਨਸ਼ੇ ਨੂੰ ਕਦੇ ਹੱਥ ਨਾ ਲਾਈਏ : ਸ਼੍ਰੀ ਚਮਨ ਸਿੰਘ
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਖਟਕੜ ਕਲਾਂ (ਸ.ਭ.ਸ ਨਗਰ) ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸਾਂਝੇ ਤੌਰ ਤੇ ਸ਼੍ਰੀਮਤੀ ਪਿੰਕੀ(ਆਂਗਣਵਾੜੀ ਵਰਕਰ) ਅਤੇ ਸ਼੍ਰੀਮਤੀ ਰਜਨੀ(ਮਨਰੇਗਾ ਮੇਹਟ) ਜੀ ਨੇ ਕੀਤੀ।
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਖਟਕੜ ਕਲਾਂ (ਸ.ਭ.ਸ ਨਗਰ) ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸਾਂਝੇ ਤੌਰ ਤੇ ਸ਼੍ਰੀਮਤੀ ਪਿੰਕੀ(ਆਂਗਣਵਾੜੀ ਵਰਕਰ) ਅਤੇ ਸ਼੍ਰੀਮਤੀ ਰਜਨੀ(ਮਨਰੇਗਾ ਮੇਹਟ) ਜੀ ਨੇ ਕੀਤੀ।
ਇਸ ਮੌਕੇ ਤੇ ਪ੍ਰੋਜੈਕਟ ਡਇਰੈਕਟਰ ਸ਼੍ਰੀ ਚਮਨ ਸਿੰਘ ਜੀ ਨੇ ਇਕੱਠ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ। ਸਭ ਤੋਂ ਪਹਿਲਾਂ ਉਹਨਾਂ ਨੇ ਰੈੱਡ ਕਰਾਸ ਦੀ ਸਥਾਪਨਾ ਬਾਰੇ ਦੱਸਿਆ। ਉਸ ਦੇ ਬਾਅਦ ਉਹਨਾਂ ਵਲੋਂ ਰੈੱਡ ਕਰਾਸ ਸੰਸਥਾ ਦੇ ਪਹਿਲੇ ਸੰਸਥਾਪਕ ਹੈਰਨੀ ਡਿਊਨਾ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਭਾਈ ਘੱਨਈਆ ਜੀ ਦੀ ਜੀਵਨੀ ਬਾਰੇ ਵੀ ਦੱਸਿਆ ਕਿ ਕਿਸ ਤਰ੍ਹਾਂ ਉਹਨਾਂ ਨੇ ਦੁਸ਼ਮਣਾ ਦੇ ਫੌਜੀਆਂ ਨੂੰ ਪਾਣੀ ਪਿਲਾ ਕੇ ਮਨੁੱਖਤਾ ਦੀ ਸੇਵਾ ਦੀ ਸੱਚੀ ਮਿਸਾਲ ਪੈਦਾ ਕੀਤੀ ਸੀ। ਅੱਜ ਪੰਜਾਬ ਦੇ ਨੌਜਵਾਨ ਬੁਰੀ ਤਰਾਂ ਨਸ਼ਿਆਂ ਦੇ ਜ਼ੰਜਾਲ ਵਿਚ ਫਸੇ ਹੋਏ ਹਨ, ਜਦਕਿ ਪੰਜਾਬ ਦਾ ਇਤਿਹਾਸ ਇਸ ਤਰ੍ਹਾਂ ਦਾ ਨਹੀਂ ਹੈ। ਉਹਨਾਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਦੱਸਿਆ ਕਿ ਭਾਰਤ ਦੀ ਅਜਾਦੀ ਦਾ ਸਿਹਰਾ ਸ਼ਹੀਦੇ -ਏ -ਆਜ਼ਮ ਸ. ਭਗਤ ਸਿੰਘ ਨੂੰ ਜਾਦਾਂ ਹੈ।
ਉਨਾ ਨੇ ਕਿਹਾ ਕਿ ਨਸ਼ਿਆਂ ਦੀ ਗੁਲਾਮੀ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਉਨਾ ਦੀ ਪੂਰੀ ਦੇਖ ਰੇਖ ਕਰਨੀ ਪਵੇਗੀ। ਸਾਨੂੰ ਆਪਣੇ ਘਰ ਦੇ ਆਪ ਪਹਿਰੇਦਾਰ ਬਣਨਾ ਪਵੇਗਾ। ਉਨਾ ਨੇ ਇਹ ਵੀ ਕਿਹਾ ਕਿ ਨੌਜਵਾਨ ਗੁਮਰਾਹ ਹੋ ਕੇ ਨਸ਼ਿਆ ਦੀ ਭੇਟ ਚੜ੍ਹ ਰਹੇ ਹਨ। ਜੋ ਨੌਜਵਾਨ ਨਸ਼ਿਆ ਦੇ ਆਦੀ ਹੋ ਗਏ ਹਨ, ਉਨਾ ਦੀ ਪਛਾਣ ਕਰਨ ਲਈ ਕੁੱਝ ਨੁਸਖੇ ਸਾਂਝੇ ਕੀਤੇ। ਉਨਾਂ ਕਿਹਾ ਕਿ ਸਾਨੂੰ ਸਕੂਲਾਂ , ਕਾਲਜਾਂ ਤੱਕ ਵੀ ਪਹੁੰਚ ਕਰਨੀ ਚਾਹੀਦੀ ਹੈ ਤਾਂ ਜੋ ਵਿਦਿਆਰਥੀ ਗਲਤ ਸੰਗਤ ਵਿੱਚ ਫਸ ਕੇ ਨਸ਼ਿਆ ਦੇ ਜੰਜਾਲ ਵਿੱਚ ਨਾ ਫਸਣ। ਨੌਜਵਾਨਾਂ ਨੂੰ ਚੰਗੇ ਸਾਹਿਤ ਅਤੇ ਖੇਡਾਂ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਨੌਜਵਾਨ ਇਸ ਦਲਦਲ ਵਿੱਚ ਨਾ ਫਸਣ।
ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਸੂਰਵੀਰ ਯੋਧਿਆਂ ਨੂੰ ਜਨਮ ਦਿੱਤਾ ਹੈ ਪ੍ਰੰਤੂ ਕੁਝ ਲੋਕ ਆਪਣੇ ਫਾਇਦਿਆਂ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੇ ਪਾ ਰਹੇ ਹਨ ਅਤੇ ਪੰਜਾਬ ਦਾ ਭਵਿੱਖ ਖ਼ਤਰੇ ਵਿਚ ਪਾ ਰਹੇ ਹਨ| ਨਸ਼ਿਆਂ ਕਾਰਨ ਨੌਜਵਾਨ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਾਲਾ ਪੀਲੀਆ, ਏਡਜ਼, ਮਾਨਸਿਕ ਰੋਗ,ਨਿਪੁੰਸਕਤਾ ਆਦਿ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ| ਉਹਨਾਂ ਨੇ ਕਿਹਾ ਕਿ ਨਸ਼ਾ ਇਕ ਮਾਨਸਿਕ ਬਿਮਾਰੀ ਹੈ| ਸਾਨੂੰ ਆਪਣੀ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ | ਸੰਤੁਲਿਤ ਆਹਾਰ ਨਾਲ ਸ਼ਰੀਰ ਨੂੰ ਤੰਦੁਰਸਤ ਰੱਖੋ ਜਿਸ ਨਾਲ ਮਨ ਵੀ ਠੀਕ ਰਹੇਗਾ ਅਤੇ ਆਪਣੇ ਆਪ ਨੂੰ ਸੂਰਵੀਰਾਂ ਅਤੇ ਯੋਧਿਆਂ ਦੀਆਂ ਜੀਵਨੀਆਂ ਪੜ੍ਹਕੇ ਉਨਾਂ ਤੋਂ ਸੇਧ ਲੈਂਦੇ ਹੋਏ ਆਦਰਸ਼ ਜੀਵਨ ਜਿਓਣਾ ਚਾਹੀਦਾ ਹੈ| ਉਹਨਾਂ ਨੇ ਕਿਹਾ ਕਿ ਨੌਜਵਾਨ ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਨੌਜਵਾਨ ਦੀ ਸ਼ਕਤੀ ਦਾ ਅਹਿਮ ਯੋਗਦਾਨ ਹੈ।
ਅਸੀ ਆਪਣਾ ਜੀਵਨ ਨਸ਼ਿਆ ਵਿੱਚ ਖਰਾਬ ਨਾ ਕਰਕੇ ਦੇਸ਼ ਦੇ ਵਿਕਾਸ ਵਿੱਚ ਵੱਧ ਤੋ ਵੱਧ ਹਿੱਸਾ ਪਾਈਏ ਅਤੇ ਦੇਸ਼ ਨੂੰ ਤਬਦੀਲੀ ਦੇ ਰਾਹ ਤੇ ਪਾਈਏ। ਉਨਾ ਨੇ ਮਾਪਿਆਂ ਨੂੰ ਇਹ ਕਿਹਾ ਕਿ ਉਹਨਾ ਨੂੰ ਆਪਣੇ ਬੱਚਿਆਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਚਾਹੀਦੀ ਹੈ। ਬੱਚੇ ਸਾਡੇ ਹਨ ਇਹਨਾਂ ਦੀ ਦੇਖਭਾਲ ਕਰਨੀ ਮਾਪਿਆਂ ਦੀ ਜਿੰਮੇਵਾਰੀ ਬਣਦੀ ਹੈ। ਉਹਨਾ ਨੂੰ ਬਜੁਰਗਾਂ ਅਤੇ ਮਹਾਨ ਲੋਕਾਂ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਉਹਨਾਂ ਨੂੰ ਜੀਵਨ ਜਾਚ ਦਾ ਪਤਾ ਲੱਗ ਸਕੇ। ਜਿੱਥੇ ਬੱਚਿਆਂ ਦੀਆਂ ਹੋਰ ਲੋੜਾਂ ਨੂੰ ਪੂਰਾ ਕਰਦੇ ਹਾਂ ਉਥੇ ਕਿਤਾਬਾਂ ਵੀ ਲੈ ਕੇ ਦੇਣੀਆਂ ਚਾਹੀਦੀਆਂ ਹਨ ਅਤੇ ਵਿਸ਼ੇਸ ਦਿਨਾਂ ਤੇ ਉਹਨਾਂ ਨਾਲ ਗੱਲਬਾਤ ਕਰਨਾ ਲਾਹੇਵੰਦ ਹੋਵੇਗਾ।
ਸੈਮੀਨਾਰ ਵਿਚ ਸੰਬੋਧਨ ਹੁੰਦਿਆਂ ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਦੇ ਸਬੰਧੀ ਵਿਚ ਜਾਣਕਾਰੀ ਦਿੱਤੀ ਕਿ ਅਸੀਂ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ਼ ਬਿਲਕੁੱਲ ਮੁਫ਼ਤ ਕਰਦੇ ਹਾਂ ਅਤੇ ਉਨਾਂ ਨਾਲ ਕਿਸੇ ਪ੍ਰਕਾਰ ਦੀ ਕੁੱਟਮਾਰ ਨਹੀਂ ਕੀਤੀ ਜਾਂਦੀ ਅਤੇ ਹਰ ਤਰਾਂ ਦਾ ਪਰਿਵਾਰਿਕ ਮਾਹੌਲ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ੇ ਨੂੰ ਤਿਆਗਣ ਲਈ ਹਰ ਤਰਾਂ ਨਾਲ ਪ੍ਰੇਰਿਤ ਕੀਤਾ ਜਾਂਦਾ ਹੈ। ਕੋਈ ਵੀ ਵਿਅਕਤੀ ਕੇਂਦਰ ਵਿਚ ਸਵੈ ਇੱਛਾ ਨਾਲ ਕੇਂਦਰ ਵਿਚ ਆ ਕੇ ਇਕ ਮਹੀਨੇ ਲਈ ਦਾਖਿਲ ਰਹਿ ਕੇ ਆਪਣਾ ਨਸ਼ਾ ਤਿਆਗ ਸਕਦਾ ਹੈ|
ਇਸ ਮੌਕੇ ਤੇ ਸ਼੍ਰੀਮਤੀ ਪਿੰਕੀ(ਆਂਗਣਵਾੜ ਵਰਕਰ) ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਨਸ਼ੇ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਉਨਾਂ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਵੀ ਕੀਤਾ ਉਨਾ ਨੇ ਕਿਹਾ ਸਾਨੂੰ ਰੈੱਡ ਕਰਾਸ ਟੀਮ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਆਪਣੀ ਜਿੰਦਗੀ ਵਿੱਚ ਅਪਨਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਸ਼ਿਆਂ ਵਰਗੀਆਂ ਭੈੜੀਆਂ ਬੁਰਾਈਆਂ ਤੋਂ ਬਚ ਸਕੀਏ। ਉਨਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਨਸ਼ੇ ਦੇ ਵਿਰੋਧ ਵਿੱਚ ਜਾਗਰੂਕਤਾ ਕੈੰਪ ਲਗਵਾਉਦੇ ਰਹਿਣਗੇ। ਇਸ ਮੌਕੇ ਤੇ ਸੁੰਮਨ ਜੀਤ ਕੌਰ(ਆਸ਼ਾ ਵਰਕਰ), ਮੰਗਤਰਾਮ (ਚੌਕੀਦਾਰ), ਗੁਰਦੇਵ ਕੌਰ, ਰੇਸ਼ਮ ਕੌਰ, ਪਰਮਜੀਤ ਕੌਰ, ਨਿਰਮਲਾ, ਕਮਲਾ ਰਾਣੀ, ਭਜਨ, ਗੁਰਬਖਸ, ਬਲਵੀਰ, ਦਿਆਲ ਰਾਮ, ਅਤੇ ਹੋਰ ਪਿੰਡ ਵਾਸ ਵੱਡੀ ਗਿਣਤੀ 'ਚ ਮੌਜੂਦ ਸਨ।
