ਪੰਜਾਬੀ 'ਵਰਸਿਟੀ ਵਿਖੇ 'ਮਾਨਸਿਕ ਸਿਹਤ ਅਤੇ ਤੰਦਰੁਸਤੀ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ
ਪਟਿਆਲਾ, 10 ਸਤੰਬਰ - ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਜਾ ਰਹੇ 15 ਦਿਨਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀ ਕੌਂਸਲਿੰਗ ਕੇਂਦਰ ਤੋਂ ਡਾ. ਰੂਬੀ ਗੁਪਤਾ ਨੇ 'ਮਾਨਸਿਕ ਸਿਹਤ ਅਤੇ ਤੰਦਰੁਸਤੀ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਦਿੱਤਾ।

ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਭਾਗ ਵਿਖੇ ਸ਼ੁਰੂ ਹੋਏ ਨਵੇਂ ਕੋਰਸ ਚਾਰ ਸਾਲਾ ਏਕੀਕ੍ਰਿਤ ਅਧਿਆਪਕ ਸਿੱਖਿਆ ਪ੍ਰੋਗਰਾਮ (ਆਈ. ਟੀ. ਈ. ਪੀ.) ਬੀ. ਏ. ਬੀ. ਐੱਡ. (ਸੈਕੰਡਰੀ ਸਟੇਜ) ਵਿੱਚ ਦਾਖਲ ਹੋਏ ਵਿਦਿਆਰਥੀਆਂ ਦੇ ਨਵੇਂ ਬੈਚ ਲਈ ਹੈ। ਡਾ. ਗੁਪਤਾ ਨੇ ਇਸ ਮੌਕੇ ਬੋਲਦਿਆਂ ਤਣਾਅ, ਚਿੰਤਾ, ਆਪਸੀ ਸਬੰਧਾਂ, ਅਤੇ ਕਰੀਅਰ ਕਾਉਂਸਲਿੰਗ ਵਰਗੇ ਮੁੱਦਿਆਂ 'ਤੇ ਵਿਚਾਰ ਪ੍ਰਗਟਾਏ। ਡਾ. ਗੁਪਤਾ ਨੇ ਆਪਣੇ ਵਿਚਾਰ ਉਤੇਜਕ ਅਤੇ ਦਿਲਚਸਪ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਨਿੱਜੀ ਜੀਵਨ ਵਿੱਚ ਮਾਨਸਿਕ ਸਿਹਤ ਦੇ ਮਹੱਤਵ ਨੂੰ ਉਜਾਗਰ ਕੀਤਾ।
ਉਨ੍ਹਾਂ ਭਾਵਨਾਤਮਕ ਨਿਯਮ, ਤਣਾਅ ਪ੍ਰਬੰਧਨ ਅਤੇ ਤੰਦਰੁਸਤੀ ਲਈ ਲੋੜੀਂਦੀਆਂ ਰਣਨੀਤੀਆਂ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਇਸ ਚਰਚਾ ਵਿੱਚ ਸਰਗਰਮੀ ਨਾਲ਼ ਹਿੱਸਾ ਲਿਆ। ਇਸ ਸਮਾਗਮ ਵਿੱਚ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਸ਼ਮੂਲੀਅਤ ਕੀਤੀ।