ਚੇਤਨ ਸਿੰਘ ਜੌੜਾਮਾਜਰਾ ਨੇ ਪਬਲਿਕ ਕਾਲਜ 'ਚ ਨਵੇਂ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ
ਸਮਾਣਾ/ਪਟਿਆਲਾ, 11 ਸਤੰਬਰ - ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਬਲਿਕ ਕਾਲਜ ਵਿਖੇ ਨਵੇਂ ਉਸਾਰੇ ਜਾਣ ਵਾਲੇ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਇਸ ਗੱਲ 'ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪਬਲਿਕ ਕਾਲਜ ਵਿੱਚ ਇਸ ਵਿੱਦਿਅਕ ਵਰ੍ਹੇ ਵਿੱਚ ਨਵੇਂ ਦਾਖਲਿਆਂ ਵਿੱਚ ਚੋਖਾ ਵਾਧਾ ਦਰਜ ਕੀਤਾ ਗਿਆ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁਢਲੀਆਂ ਤਰਜੀਹਾਂ 'ਚ ਸ਼ਾਮਲ ਹੈ, ਇਸ ਲਈ ਕਿਸੇ ਵੀ ਵਿੱਦਿਅਕ ਸੰਸਥਾ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਉਨ੍ਹਾਂ ਨੇ ਪਬਲਿਕ ਕਾਲਜ ਲਈ 5 ਲੱਖ ਰੁਪਏ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ। ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪਬਲਿਕ ਕਾਲਜ ਸਮਾਣਾ ਹਲਕੇ ਦੇ ਵਿਦਿਆਰਥੀਆਂ ਲਈ ਬਿਹਤਰ ਵਿੱਦਿਅਕ ਸੰਸਥਾ ਬਣਕੇ ਉਭਰਿਆ ਹੈ, ਇਸ ਲਈ ਇਸ ਕਾਲਜ ਦੀ ਬਿਹਤਰੀ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਸਮਾਗਮ ਮੌਕੇ ਐਸ.ਡੀ.ਐਮ. ਤੇ ਵਾਇਸ ਚੇਅਰਪਰਸਨ ਰਿਚਾ ਗੋਇਲ, ਕਾਲਜ ਮੈਨੇਜਮੈਂਟ ਸਕੱਤਰ ਇੰਦਰਜੀਤ ਸਿੰਘ ਵੜੈਚ, ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ, ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਕਾਲਜ ਦੇ ਸਟਾਫ਼ ਮੈਂਬਰ, ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।