‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਦੇ ਪਿੰਡ ਝੰਜੇੜੀ ਵਿਚ ਲਗਾਇਆ ਸੁਵਿਧਾ ਕੈਂਪ
ਖਰੜ, 13 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਖਰੜ ਦੇ ਪਿੰਡ ਝੰਜੇੜੀ ਵਿਖੇ ਐਸ ਡੀ ਐਮ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਕਲਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਵੱਡਾ ਉਪਰਾਲਾ ਸਾਬਤ ਹੋਇਆ।

ਇਸ ਕੈਂਪ ਦੌਰਾਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਵਾਇਆ ਗਿਆ। ਕੈਂਪ ਦੌਰਾਨ ਮੌਜੂਦ ਨਾਈਬ ਤਹਿਸੀਲਦਾਰ ਰਾਕੇਸ਼ ਅਗਰਵਾਲ ਨੇ ਦੱਸਿਆ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਜੋ ਸਾਰੇ ਹੀ ਵਿਭਾਗ ਇੱਕ ਥਾਂ ਤੇ ਉਨ੍ਹਾਂ ਦੇ ਰੋਜ਼ਮਰ੍ਹਾ ਨਾਲ ਸਬੰਧਤ ਕੰਮਾਂ ਲਈ ਉਪਲਬਧ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਅੱਜ ਇੱਕ ਇੰਤਕਾਲ ਵੀ ਦਰਜ ਕੀਤਾ ਗਿਆ।
ਇਸ ਕੈਂਪ ਵਿਚ ਨਾਈਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।
ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।