ਰੀਕਵਰੀ ਮਾਮਲਿਆਂ ਉੱਤੇ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਾਰੇ ਜ਼ਿਲ੍ਹਾ ਰੀਵਨਿਊ ਅਧਿਕਾਰੀਆਂ ਦੀ ਮਾਸਿਕ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਨਿਰਦੇਸ਼ ਦਿੰਦਿਆਂ ਆਖਿਆ ਕਿ ਰੀਕਵਰੀ ਨਾਲ ਸੰਬੰਧਤ ਮਾਮਲਿਆਂ ਵਿੱਚ ਪੂਰੀ ਗੰਭੀਰਤਾ ਵਰਤੀ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਤਿਆਰ ਕਰਕੇ ਅਗਲੇ ਕਦਮ ਚੁੱਕੇ ਜਾਣ।

ਡਿਪਟੀ ਕਮਿਸ਼ਨਰ ਨੇ "ਈਜ਼ੀ ਰਜਿਸਟ੍ਰੇਸ਼ਨ" ਪੋਰਟਲ ਦੀ ਤਿਆਰੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਰਾਹੀਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹੋਰ ਵੱਧ ਪਾਰਦਰਸ਼ੀ ਅਤੇ ਆਸਾਨ ਬਣਾਈ ਜਾ ਰਹੀ ਹੈ। ਉਨ੍ਹਾਂ ਨੇ "ਮੇਰਾ ਘਰ ਮੇਰੇ ਨਾਮ" ਯੋਜਨਾ ਦੀ ਤਰੱਕੀ ਦਾ ਵੀ ਜਾਇਜ਼ਾ ਲਿਆ।
ਆਸ਼ਿਕਾ ਜੈਨ ਨੇ ਖਸਰਾ ਅਨੁਸਾਰ ਮੈਪਿੰਗ ਅਤੇ ਜਮਾਬੰਦੀ ਅੱਪਡੇਟ ਵਰਗੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੀ ਲੋੜ ਦੱਸੀ। ਉਨ੍ਹਾਂ ਨੇ ਲੰਬਿਤ ਇੰਤਕਾਲ ਮਾਮਲਿਆਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ, ਖਾਸ ਕਰਕੇ ਪਾਣੀ ਸਰੋਤ ਵਿਭਾਗ ਨਾਲ ਸੰਬੰਧਤ ਇੰਤਕਾਲਾਂ ਨੂੰ ਪਹਿਲ ਦੇਣ ਲਈ ਆਖਿਆ। ਉਨ੍ਹਾਂ ਨੇ ਪੀ.ਐਲ.ਆਰ.ਐੱਸ. ਦੇ ਕੰਮਾਂ ਦੀ ਸਮੀਖਿਆ ਕਰਦਿਆਂ ਮਸਾਵੀ (ਪਿੰਡ ਦੇ ਨਕਸ਼ੇ) ਦੇ ਡਿਜੀਟਲਾਈਜ਼ੇਸ਼ਨ ਨੂੰ ਜਲਦੀ ਪੂਰਾ ਕਰਨ 'ਤੇ ਜ਼ੋਰ ਦਿੱਤਾ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ, ਸਮੇਂਬੱਧਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਰੀਵਨਿਊ ਪ੍ਰਣਾਲੀ ਸਿੱਧੀ ਤੌਰ 'ਤੇ ਆਮ ਲੋਕਾਂ ਨਾਲ ਜੁੜੀ ਹੋਈ ਹੁੰਦੀ ਹੈ, ਇਸ ਲਈ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਐਡਿਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਡਿਸ਼ਨਲ ਡਿਪਟੀ ਕਮਿਸ਼ਨਰ (ਸਧਾਰਨ) ਅਮਰਬੀਰ ਕੌਰ ਭੁੱਲਰ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਡੀ.ਆਰ.ਓ. ਲਾਰਸਨ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।