
ਯੂਥ ਕਾਂਗਰਸ ਵਰਕਰਾਂ ਵੱਲੋਂ ਸੇਬੀ ਦਫਤਰ ਬਾਹਰ ਪ੍ਰਦਰਸ਼ਨ
ਮੁੰਬਈ, 16 ਸਤੰਬਰ - ਇੱਥੇ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਸੇਬੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸੇਬੀ ਦੀ ਚੇਅਰਪਰਸਨ ਮਧਾਭੀ ਪੁਰੀ ਖਿਲਾਫ ਲਾਏ ਗਏ ਦੋਸ਼ਾਂ ਦੀ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਦਾ ਅਸਤੀਫਾ ਮੰਗਿਆ।
ਮੁੰਬਈ, 16 ਸਤੰਬਰ - ਇੱਥੇ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਸੇਬੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸੇਬੀ ਦੀ ਚੇਅਰਪਰਸਨ ਮਧਾਭੀ ਪੁਰੀ ਖਿਲਾਫ ਲਾਏ ਗਏ ਦੋਸ਼ਾਂ ਦੀ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਦਾ ਅਸਤੀਫਾ ਮੰਗਿਆ। ਇਸ ਦੌਰਾਨ ਪੁਲੀਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨੇ ਅਮਰੀਕਾ ਦੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਚੇਅਰਪਰਸਨ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
