ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੂਹੜਪੁਰ ਸਕੂਲ ਵਿੱਚ ਸੈਮੀਨਾਰ ਆਯੋਜਿਤ।

ਨਵਾਂਸ਼ਹਿਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਤੋਂ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਣਯੋਗ ਪ੍ਰੀਆ ਸੂਦ ਅਤੇ ਡਾਕਟਰ ਅਮਨਦੀਪ ਸੀਜੇਐਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਪੈਰਾਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਪਿੰਡ ਚੂਹੜਪੁਰ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ।

ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਪੋਕਸੋ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਬੱਚਿਆਂ ਨੂੰ ਕੋਈ ਤੰਗ ਪ੍ਰੇਸਾਨ ਕਰਦਾ ਹੈ, ਸਰੀਰਕ ਤੌਰ ਤੇ ਗ਼ਲਤ ਤਰੀਕੇ ਨਾਲ ਛੇੜਛਾੜ ਕਰਦਾ ਹੈ, ਕੋਈ ਅਸ਼ਲੀਲ ਵੀਡੀਓ ਦਿਖਾਉਂਦਾ ਹੈ,ਗਲਤ ਮੈਸੇਜ ਕਰਦਾ ਹੈ, ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵੇਲੇ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਜ਼ਰੂਰ ਦੱਸਣ, ਜਾਂ ਬੱਚਿਆਂ ਦੇ ਹੈਲਪ ਲਾਈਨ ਨੰਬਰ 1098 ਤੇ ਕਾਲ ਕਰਕੇ ਮਦਦ ਲੈ ਸਕਦੇ ਹਨ।
 ਇਸ ਮੌਕੇ ਸਕੂਲ ਮੁਖੀ ਸੁਰੇਸ਼ ਚੰਦ ਸ਼ਰਮਾ, ਗੁਰਨੇਕ ਸਿੰਘ, ਰਾਮ ਲਾਲ ਸਟੇਟ ਅਵਾਰਡੀ, ਰਵਨੀਤ, ਪਰਮਿੰਦਰ ਕੌਰ ਕਮਲਜੀਤ ਕੌਰ ਅਤੇ ਸਕੂਲ ਸਟਾਫ ਮੈਂਬਰਾਨ ਹਾਜ਼ਰ ਸਨ|