
ਰੈੱਡ ਕਰਾਸ ਅਤੇ ਹੋਮ ਗਾਰਡ ਦੇ ਸਹਿਯੋਗ ਨਾਲ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਦੀ ਸ਼ੁਰੂਆਤ
ਹੁਸ਼ਿਆਰਪੁਰ- ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਨੇ ਹੋਮ ਗਾਰਡਜ਼ ਅਤੇ ਫਾਇਰ ਫਾਈਟਰਜ਼ ਦੇ ਸਹਿਯੋਗ ਨਾਲ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਲਈ ਦੋ ਕੈਂਪ ਸਫਲਤਾਪੂਰਵਕ ਆਯੋਜਿਤ ਕੀਤੇ।
ਹੁਸ਼ਿਆਰਪੁਰ- ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਨੇ ਹੋਮ ਗਾਰਡਜ਼ ਅਤੇ ਫਾਇਰ ਫਾਈਟਰਜ਼ ਦੇ ਸਹਿਯੋਗ ਨਾਲ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਲਈ ਦੋ ਕੈਂਪ ਸਫਲਤਾਪੂਰਵਕ ਆਯੋਜਿਤ ਕੀਤੇ।
ਇਹ ਕੈਂਪ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਲਗਾਏ ਗਏ ਜਿਨ੍ਹਾਂ ਵਿਚ ਲਗਭਗ 400 ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਟ੍ਰੇਨਿੰਗ ਦਿੱਤੀ ਗਈ । ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਲਗਾਏ ਕੈਂਪ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਲੰਟੀਅਰਾਂ ਦੀ ਹੌਸਲਾ-ਅਫਜਾਈ ਕੀਤੀ।
ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਮਿੱਟੀ ਕਰਜ਼ਾ ਚੁਕਾਉਣ ਲਈ ਅੱਗੇ ਆਉਣ ਅਤੇ ਸਾਡੇ ਬਹਾਦਰ ਫੌਜੀ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਸਿਖਲਾਈ ਕੈਂਪਾਂ ਦਾ ਮੁੱਖ ਉਦੇਸ਼ ਸਥਾਨਕ ਭਾਈਚਾਰੇ, ਖਾਸ ਕਰਕੇ ਨੌਜਵਾਨਾਂ ਨੂੰ ਸੰਕਟ ਦੀਆਂ ਸਥਿਤੀਆਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਜ਼ਰੂਰੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਾ ਹੈ।
ਸਕੱਤਰ ਰੈੱਡ ਕਰਾਸ ਮੰਗੇਸ਼ ਸੂਦ ਨੇ ਇਸ ਮੌਕੇ ਦੱਸਿਆ ਕਿ ਇਨ੍ਹਾਂ ਸਿਖਲਾਈ ਸੈਸ਼ਨਾਂ ਦੀ ਅਗਵਾਈ ਰੈੱਡ ਕਰਾਸ ਹੁਸ਼ਿਆਰਪੁਰ ਤੋਂ ਫਸਟ ਏਡ ਸਿਖਲਾਈ ਸੁਪਰਵਾਈਜ਼ਰ ਸੰਜੀਵਨ ਸਿੰਘ ਅਤੇ ਹੋਮ ਗਾਰਡ ਤੋਂ ਕਮਾਂਡੈਂਟ ਟ੍ਰੇਨਿੰਗ ਸੁਪਰਵਾਈਜ਼ਰ ਕੁਲਵਿੰਦਰ ਸਿੰਘ ਨੇ ਕੀਤੀ। ਕੈਂਪਾਂ ਵਿੱਚ ਬੀ.ਐੱਡ ਕਾਲਜ ਦੇ ਵਿਦਿਆਰਥੀਆਂ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗੀਦਾਰੀ ਕੀਤੀ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਹੋਮ ਗਾਰਡਜ਼ ਅਤੇ ਹੋਰ ਹਿੱਸੇਦਾਰਾਂ ਦੇ ਸਹਿਯੋਗ ਨਾਲ ਅਜਿਹੇ ਸਿਖਲਾਈ ਪ੍ਰੋਗਰਾਮਾਂ ਦਾ ਆਯੋਜਨ ਜਾਰੀ ਰੱਖਣ ਦੀ ਯੋਜਨਾ ਬਣਾ ਰਹੀ ਹੈ।
ਇਹ ਯਤਨ ਜ਼ਿਲ੍ਹੇ ਭਰ ਵਿੱਚ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਦੀ ਪਹੁੰਚ ਅਤੇ ਪ੍ਰਭਾਵ ਨੂੰ ਵਧਾਉਣ 'ਤੇ ਕੇਂਦ੍ਰਿਤ ਹੋਣਗੇ। ਭਾਗੀਦਾਰਾਂ ਨੇ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਕੀਮਤੀ ਸੂਝ ਅਤੇ ਵਿਹਾਰਕ ਹੁਨਰਾਂ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਤਹਿਸੀਲਦਾਰ ਲਾਰਸਨ, ਸਮਾਜ ਸੇਵਕ ਆਗਿਆ ਪਾਲ ਸਿੰਘ ਸਾਹਨੀ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਮੌਜੂਦ ਸਨ।
