ਮਿੰਨੀ ਟਰੱਕ ਦੀ ਕਾਰ ਨਾਲ ਟੱਕਰ ਕਾਰਨ 22 ਜ਼ਖਮੀ
ਮੰਡਿਆ (ਕਰਨਾਟਕ), 19 ਸਤੰਬਰ- ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਕੇਐਮ ਡੋਡੀ ਅਤੇ ਮਦੁਰ ਵਿਚਕਾਰ ਹੋਇਆ।
ਮੰਡਿਆ (ਕਰਨਾਟਕ), 19 ਸਤੰਬਰ- ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਕੇਐਮ ਡੋਡੀ ਅਤੇ ਮਦੁਰ ਵਿਚਕਾਰ ਹੋਇਆ।
ਉਨ੍ਹਾਂ ਦੱਸਿਆ ਕਿ ਮਿੰਨੀ ਟਰੱਕ ਸਵਾਰੀਆਂ ਨਾਲ ਭਰਿਆ ਹੋਇਆ ਸੀ ਅਤੇ ਇੱਕ ਕਾਰ ਨਾਲ ਟਕਰਾ ਗਿਆ, ਜਿਸ ਵਿੱਚ ਚਾਰ ਲੋਕ ਸਵਾਰ ਸਨ। ਟੱਕਰ ਕਾਰਨ 22 ਵਿਅਕਤੀ ਜ਼ਖਮੀ ਹੋ ਗਏ ਅਤੇ ਦੋ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਹਾਦਸੇ ਸਬੰਧੀ ਕੇਸ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।