ਕਾਂਗਰਸ ਤੇ ਪਾਕਿਸਤਾਨ ਦਾ ਏਜੰਡਾ ਇੱਕ: ਸ਼ਾਹ

ਨਵੀਂ ਦਿੱਲੀ, 19 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਅੱਜ ਕਾਂਗਰਸ ’ਤੇ ਗੁਆਂਢੀ ਦੇਸ਼ ਪਾਕਿਸਤਾਨ ਦੀ ਬੋਲੀ ਬੋਲਣ ਦੇ ਦੋਸ਼ ਲਾਏ। ਉਨ੍ਹਾਂ ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਧਾਰਾ 370 ਨੂੰ ਬਹਾਲ ਕਰਨ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਵੀ ਇਸ ਧਾਰਾ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਨ।

ਨਵੀਂ ਦਿੱਲੀ, 19 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਅੱਜ ਕਾਂਗਰਸ ’ਤੇ ਗੁਆਂਢੀ ਦੇਸ਼ ਪਾਕਿਸਤਾਨ ਦੀ ਬੋਲੀ ਬੋਲਣ ਦੇ ਦੋਸ਼ ਲਾਏ। ਉਨ੍ਹਾਂ ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਧਾਰਾ 370 ਨੂੰ ਬਹਾਲ ਕਰਨ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਵੀ ਇਸ ਧਾਰਾ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਪਾਰਟੀ ਅਤੇ ਪਾਕਿਸਤਾਨ ਦੀ ਸੁਰ ਹਮੇਸ਼ਾ ਇੱਕੋ ਜਿਹੀ ਰਹੀ ਹੈ ਅਤੇ ਕਾਂਗਰਸ ਹਮੇਸ਼ਾ ਦੇਸ਼ ਵਿਰੋਧੀ ਤਾਕਤਾਂ ਨਾਲ ਹੱਥ ਮਿਲਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਗੁਆਂਢੀ ਦੇਸ਼ ਅਤੇ ਕਾਂਗਰਸ ਦੇ ਇਰਾਦੇ ਅਤੇ ਏਜੰਡਾ ਇੱਕ ਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਦੇਸ਼ ਵਿਰੋਧੀ ਤਾਕਤਾਂ ਨਾਲ ਹੱਥ ਮਿਲਾਉਂਦੀ ਆ ਰਹੀ ਹੈ ਪਰ ਕਾਂਗਰਸ ਪਾਰਟੀ ਅਤੇ ਪਾਕਿਸਤਾਨ ਇਹ ਭੁੱਲ ਜਾਂਦੇ ਹਨ ਕਿ ਕੇਂਦਰ ਵਿੱਚ ਮੋਦੀ ਸਰਕਾਰ ਹੈ, ਇਸ ਲਈ ਕਸ਼ਮੀਰ ਵਿੱਚ ਨਾ ਤਾਂ ਧਾਰਾ 370 ਅਤੇ ਨਾ ਹੀ ਦਹਿਸ਼ਤਗਰਦਾਂ ਦੀ ਵਾਪਸੀ ਹੋਵੇਗੀ।