ਟ੍ਰੈਫਿਕ ਪੁਲਿਸ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਭਾਗੋਮਾਜਰਾ ਵਿਖੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ

ਐੱਸ.ਏ.ਐੱਸ ਨਗਰ, 01 ਜਨਵਰੀ, 2025: ਸੀਨੀਅਰ ਕਪਤਾਨ ਪੁਲਿਸ, ਦੀਪਕ ਪਾਰਿਕ, ਐਸ.ਪੀ ਟਰੈਫਿਕ, ਐੱਚ ਐੱਸ ਮਾਨ, ਡੀ.ਐਸ. ਪੀ, ਟ੍ਰੈਫਿਕ ਕਰਨੈਲ ਸਿੰਘ ਦੇ ਨਿਰਦੇਸ਼ਾ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਵੱਲੋਂ ਰਣਪ੍ਰੀਤ ਸਿੰਘ ਸਕੱਤਰ, ਸਟੇਟ ਟਰਾਂਸਪੋਰਟ ਅਥਾਰਿਟੀ (PB01) ਪੰਜਾਬ ਨਾਲ ਮਿਲ ਕੇ ਭਾਗੋਮਾਜਰਾ ਵਿਖੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ ਕੀਤਾ ਗਿਆ।

ਇਸ ਮੌਕੇ ਧੁੰਦ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਾਈ ਗਈ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰ-ਏਜ (ਨਾਬਾਲਗ) ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਾਹਨ ਨਾਲ ਹਾਦਸਾ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਵਾਤਾਵਰਣ ਦੀ ਸੁਰੱਖਿਅ ਬਾਰੇ ਜਾਣਕਾਰੀ ਦਿੱਤੀ। 
ਵਾਹਨਾਂ ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਹੈਲਮਟ ਪਾ ਕੇ ਚਲਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਉਣ ਦੀ ਅਪੀਲ ਕੀਤੀ ਗਈ। ਟਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਕੇ ਸੜਕੀ ਹਾਦਸਿਆਂ ਨੂੰ ਘਟਾਉਣ ਦੀ ਅਪੀਲ ਕੀਤੀ ਗਈ।
 ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।