ਪਾਣੀ ਦੀ ਮਹੱਤਾ ਤੋਂ ਜਾਗਰੂਕ ਕਰਨ ਲਈ ਸ਼ਹਿਰ ਵਿੱਚ ਰੈਲੀ ਕੱਢੀ ਗਈ
ਮਾਹਿਲਪੁਰ, 29 ਮਾਰਚ- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐਨਐਸਐਸ ਯੂਨਿਟ ਅਤੇ ਈਕੋ ਕਲੱਬ ਦੇ ਅਹੁਦੇਦਾਰਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਪਾਣੀ ਦੀ ਮਹੱਤਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮਾਹਿਲਪੁਰ ਸ਼ਹਿਰ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਖਾਲਸਾ ਕਾਲਜ ਤੋਂ ਕੱਢੀ ਇਸ ਜਾਗਰੂਕਤਾ ਰੈਲੀ ਨੂੰ ਰਵਾਨਾ ਕੀਤਾ ਤੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਪਾਣੀ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨਐਸਐਸ ਦੇ ਪ੍ਰੋਗਰਾਮ ਅਫਸਰ ਡਾ ਬਲਵੀਰ ਕੌਰ ਅਤੇ ਡਾ ਰਜਿੰਦਰ ਪ੍ਰਸਾਦ ਨੇ ਦੱਸਿਆ ਕਿ ਐਨਐਸਐਸ ਅਤੇ ਈਕੋ ਕਲੱਬ ਦੇ ਸਾਂਝੇ ਯਤਨਾਂ ਨਾਲ ਸਮਾਜ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਡਾਕਟਰ ਜਗਤਾਰ ਮਿਸਤਰੀ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਸਬੰਧੀ ਵਿਸ਼ੇਸ਼ ਲੈਕਚਰ ਦਿੱਤਾ ਅਤੇ ਦੱਸਿਆ ਕਿ ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ ਕਰਕੇ ਹੀ ਮਨੁੱਖਤਾ ਦਾ ਭਵਿੱਖ ਬਚਾਇਆ ਜਾ ਸਕਦਾ ਹੈ।ਪ੍ਰਬੰਧਕਾਂ ਵਲੋਂ ਡਾ ਜਗਤਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਅਲੀ ਹਸਨ ਫੁਟਬਾਲ ਸਟੇਡੀਅਮ ਦੇ ਨੇੜੇ ਪੌਦੇ ਵੀ ਲਗਾਏ।