
ਗਣਤੰਤਰ ਦਿਵਸ 'ਤੇ ਭਗਵੰਤ ਸਿੰਘ ਮਾਨ ਲਹਿਰਾਉਣਗੇ ਪਟਿਆਲਾ ਵਿਖੇ ਕੌਮੀ ਤਿਰੰਗਾ
ਪਟਿਆਲਾ, 24 ਜਨਵਰੀ- 26 ਜਨਵਰੀ ਨੂੰ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।
ਪਟਿਆਲਾ, 24 ਜਨਵਰੀ- 26 ਜਨਵਰੀ ਨੂੰ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਫੁੱਲ ਡਰੈਸ ਰਿਹਰਸਲ ਮੌਕੇ ਵਿਸ਼ੇਸ਼ ਤੌਰ 'ਤੇ ਏ.ਡੀ.ਜੀ.ਪੀ. ਐਸ.ਪੀ.ਐਸ. ਪਰਮਾਰ ਤੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ 10 ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਹਾਈ ਸਕੂਲ ਅਨਾਰਦਾਣਾ ਚੌਂਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੀਆਂ ਵਿਦਿਆਰਥਣਾਂ ਹਿੱਸਾ ਲੈਣਗੀਆਂ। ਮੁਕਤ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਵੱਲੋਂ ਵੀ ਸੱਭਿਆਚਾਰਕ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਖੇਡ ਗਤਕੇ ਦੇ ਕਰਤੱਬ ਦਿਖਾਏ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਗੇ ਅਤੇ ਦੇਸ਼ ਦੀ ਰੱਖਿਆ ਲਈ ਸ਼ਹਾਦਤਾਂ ਦੇਣ ਵਾਲੇ ਸੁਰਬੀਰਾਂ ਸੈਨਿਕਾਂ ਸ਼ਹੀਦ ਸਿਪਾਹੀ ਭੁਪਿੰਦਰ ਸਿੰਘ, ਸ਼ਹੀਦ ਗਨਰ ਅਮਰੀਕ ਸਿੰਘ, ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸ਼ਹੀਦ ਹਵਲਦਾਰ ਮੁੱਖਤਿਆਰ ਸਿੰਘ ਤੇ ਸ਼ਹੀਦ ਨਾਇਕ ਹਰਜਿੰਦਰ ਸਿੰਘ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਮੁੱਖ ਮਹਿਮਾਨ ਲੋੜਵੰਦਾਂ ਨੂੰ ਇਲੈਕਟਰੋਨਿਕ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਮੁੱਖ ਮਹਿਮਾਨ ਸ. ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗਾਨ ਹੋਵੇਗਾ। ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
