ਅਸ਼ੋਕ ਵਿਜੇ ਦਸਵੀਂ ਸਮਾਗਮ ਤੇ 13 ਅਕਤੂਬਰ ਨੂੰ ਸਿੱਧ ਜੋਗੀ ਟਰੱਸਟ ਖਾਨਪੁਰ ਵੱਲੋਂ ਲਗਾਇਆ ਜਾਵੇਗਾ ਮੁਫਤ ਮੈਡੀਕਲ ਕੈਂਪ

ਮਾਹਿਲਪੁਰ, 25 ਸਤੰਬਰ - ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ 12ਵਾਂ ਅਸ਼ੋਕ ਵਿਜੇ ਦਸ਼ਮੀ ਸਮਾਗਮ 13 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਜ਼ਦੀਕ ਵਾਰਡ ਨੰਬਰ 12 - 13 ਸਬ ਤਹਿਸੀਲ ਕੰਪਲੈਕਸ ਮਾਹਿਲਪੁਰ ਵਿਖੇ ਸਵੇਰੇ 10 ਤੋਂ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਚੇਅਰਮੈਨ ਡਾਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਹਰ ਤਰ੍ਹਾਂ ਦੇ ਨਸ਼ਿਆਂ ਅਤੇ ਵਹਿਮਾਂ ਭਰਮਾਂ ਦੇ ਖਿਲਾਫ ਸਮਾਜਿਕ ਬਰਾਬਰਤਾ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੰਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਪ੍ਰਭ ਹੀਰ ਦੀ ਸਮੁੱਚੀ ਟੀਮ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ। 
ਕੈਂਪ ਦਾ ਉਦਘਾਟਨ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਕਰਨਗੇ। ਇਸ ਮੌਕੇ ਮਰੀਜ਼ਾਂ ਦਾ ਚੈੱਕ ਅਪ ਕਰਕੇ ਉਹਨਾਂ ਤੋਂ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਡਾਕਟਰ ਪਰਮਿੰਦਰ ਸਿੰਘ ਨੇ ਇਲਾਕਾ ਨਿਵਾਸੀ ਸੰਗਤਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਉਸਾਰੂ ਸੋਚ ਨੂੰ ਸਮਰਪਿਤ ਗੀਤ, ਨਾਟਕ, ਸਕਿੱਟਾਂ ਅਤੇ ਕੋਰੀਓਗਰਾਫੀਆਂ ਦੇਖਣ ਅਤੇ ਮੁਫਤ ਮੈਡੀਕਲ ਕੈਂਪ ਦਾ ਲਾਭ ਉਠਾਉਣ ਦੀ ਬੇਨਤੀ ਕੀਤੀ। ਸਮਾਗਮ ਦੌਰਾਨ ਸਵੇਰ ਨੂੰ ਚਾਹ ਪਾਣੀ ਅਤੇ ਗੁਰੂ ਕਾ ਲੰਗਰ ਅਤੁੱਟ ਚੱਲੇਗਾ।