ਚਤਾਮਲੀ ਵਿਖੇ 20 ਜਨਵਰੀ 2025 ਤੋਂ ਸ਼ੁਰੂ ਹੋ ਰਹੀ 4 ਹਫਤਿਆਂ ਦੀ ਡੇਅਰੀ ਉੱਦਮ ਸਿਖਲਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 20-01-2025 ਨੂੰ ਡੇਅਰੀ ਟ੍ਰੇਨਿੰਗ ਸੈਂਟਰ ਚਤਾਮਲੀ (ਕੁਰਾਲੀ ਮੋਰਿੰਡਾ ਰੋਡ) ਜ਼ਿਲ੍ਹਾ ਰੂਪਨਗਰ ਵਿਖੇ ਚਲਾਇਆ ਜਾ ਰਿਹਾ ਹੈ।

ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਐਸ ਏ ਐਸ ਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋਂ ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਉਨਾਂ ਕੋਲ ਘੱਟੋਂ ਘੱਟ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਹੋਣ ਜਾਂ ਆਪਣਾ ਹਾਈਟੈਕ ਡੇਅਰੀ ਫਾਰਮ ਬਣਾਇਆ ਹੋਵੇ।
ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕਸੀ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਧੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦੀ ਜਾਂਚ ਕਰਨਾ, ਦੁੱਧ ਤੋਂ ਪ੍ਰੋਡਕਟ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰੀਸ਼ਦ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ, 434, ਤੀਜੀ ਮੰਜਿਲ, ਫੋਨ ਨੰ. 95015-02846, 99150-04432 ਤੇ ਸੰਪਰਕ ਕਰ ਸਕਦੇ ਹਨ।