ਅਮਿਤ ਗੁਪਤਾ ਨੇ ਐੱਸਡੀਐੱਮ ਵਜੋਂ ਅਹੁਦਾ ਸੰਭਾਲਿਆ

ਡੇਰਾਬਸੀ , 25 ਸਤੰਬਰ- ਸਬ ਡਵੀਜ਼ਨ ਡੇਰਾਬੱਸੀ ਦੇ ਨਵ-ਨਿਯੁਕਤ ਐੱਸਡੀਐੱਮ ਅਮਿਤ ਗੁਪਤਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਜਦੋਂਕਿ ਪਹਿਲੇ ਐੱਸਡੀਐੱਮ ਡਾ. ਹਿਮਾਂਸ਼ੂ ਗੁਪਤਾ ਧਰਮਕੋਟ ਬਦਲਕੇ ਚਲੇ ਗਏ ਹਨ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਕੰਮਾਂ ਪ੍ਰਤੀ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਜ਼ਾਰੀ ਕੀਤੀਆਂ ਸਹੁਲਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਕੋਮ ਲਈ ਸਰਕਾਰੀ ਦਫਤਰ ਵਿਖੇ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।‌ ਉਨ੍ਹਾਂ ਕਿਹਾ ਕਿ ਤਹਿਸੀਲ ਰੋਡ ਤੇ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਵੀ ਲੋਕਾਂ ਨੂੰ ਨਿਜਾਤ ਦਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਟ੍ਰੈਫਿਕ ਪੁਲਿਸ ਅਧਿਕਾਰੀਆਂ ਨਾਲ ਮਿਲਕੇ ਇਸ ਦਾ ਹੱਲ ਲੱਭਿਆ ਜਾਵੇਗਾ। ਤਹਿਸੀਲ ਕੰਪਲੈਕਸ ਦੇ ਸਮੂਹ ਸਟਾਫ ਵਲੋਂ ਐੱਸਡੀਐੱਮ ਅਮਿਤ ਗੁਪਤਾ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। 
ਇਸ ਮੌਕੇ ਤਹਿਸੀਲਦਾਰ ਬੀਰਕਰਨ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਪੁਨੀਆ, ਨਾਇਬ ਤਹਿਸੀਲਦਾਰ ਵਿਵੇਕ ਨਿਰਮੋਹੀ ਸਮੇਤ ਤਹਿਸੀਲ ਅਤੇ ਐੱਸਡੀਐੱਮ ਦਫਤਰ ਦਾ ਸਟਾਫ ਅਤੇ ਪਟਵਾਰੀ ਮੌਜੂਦ ਸਨ।