ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ਵਾਤਾਵਰਣ ਸ਼ੁੱਧਤਾ ਲਈ ਵੈਟਨਰੀ ਯੂਨੀਵਰਸਿਟੀ ਵਿਖੇ ਲਗਾਏ ਨਿੰਮ ਦੇ ਪੌਦੇ

ਲੁਧਿਆਣਾ 26 ਸਤੰਬਰ 2024- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ਨਹਿਰ ਦੇ ਨਾਲ 90 ਨਿੰਮ ਦੇ ਪੌਦੇ ਲਗਾ ਕੇ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ। ਕੌਮੀ ਸੇਵਾ ਯੋਜਨਾ ਦਿਵਸ ਮਨਾਉਣ ਹਿਤ ਇਹ ਪੌਦੇ ਸਵੱਛਤਾ ਹੀ ਸੇਵਾ ਅਤੇ ਇਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਲਗਾਏ ਗਏ। ਇਨ੍ਹਾਂ ਵਲੰਟੀਅਰਾਂ ਨੇ ਇਸ ਢੰਗ ਨਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਵੀ ਨਿਭਾਈ ਅਤੇ ਆਉਣ ਵਾਲੇ ਭਵਿੱਖ ਲਈ ਬਿਹਤਰ ਵਾਤਾਵਰਣ ਸਿਰਜਣ ਦਾ ਉਪਰਾਲਾ ਕੀਤਾ।

          ਡਾ. ਨਿਧੀ ਸ਼ਰਮਾ, ਐਨ ਐਸ ਐਸ ਸੰਯੋਜਕ ਅਤੇ ਸਹਾਇਕ ਨਿਰਦੇਸ਼ਕ ਪ੍ਰਕਾਸ਼ਨਾਵਾਂ ਨੇ ਦੱਸਿਆ ਕਿ 100 ਵਲੰਟੀਅਰਾਂ ਨੇ ਇਹ 90 ਪੌਦੇ ਲਗਾਏ ਅਤੇ ਇਨ੍ਹਾਂ ਨੂੰ ਬਚਾਉਣ ਅਤੇ ਪਾਲਣ ਦਾ ਅਹਿਦ ਵੀ ਲਿਆ।
          ਇਸ ਮੁਹਿੰਮ ਦੇ ਮੁੱਖ ਮਹਿਮਾਨ ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਵਿਦਿਆਰਥੀ ਭਲਾਈ ਸਨ। ਸ. ਜਸਕਰਨ ਸਿੰਘ ਸਹਾਇਕ ਮਿਲਖ਼ ਅਫ਼ਸਰ ਨੇ ਵੀ ਆਪਣੀ ਮੌਜੂਦਗੀ ਦਰਜ ਕੀਤੀ। ਡਾ. ਬਰਾੜ ਨੇ ਕਿਹਾ ਕਿ ਵਿਦਿਆਰਥੀ ਇਨ੍ਹਾਂ ਬੂਟਿਆਂ ਨੂੰ ਪਾਣੀ ਦੇਣ ਅਤੇ ਰਖਵਾਲੀ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣ।
          ਯੂਨੀਵਰਸਿਟੀ ਦੇ ਵਿਭਿੰਨ ਕਾਲਜਾਂ ਦੇ ਕੌਮੀ ਸੇਵਾ ਯੋਜਨਾ ਅਧਿਅਕਾਰੀਆਂ ਨੇ ਇਸ ਮੁਹਿੰਮ ਵਿਚ ਯੋਗਦਾਨ ਪਾਇਆ। ਡਾ. ਨਰੇਂਦਰ ਚੰਡੇਲ ਨੇ ਕਿਹਾ ਕਿ ਨਿੰਮ ਦੇ ਰੁੱਖ ਦਾ ਜ਼ਿਕਰ ਵੈਦਿਕ ਕਾਲ ਤੋਂ ਪ੍ਰਾਪਤ ਹੁੰਦਾ ਹੈ ਅਤੇ ਇਸ ਵਿਚ ਬਹੁਤ ਸਾਰੀਆਂ ਬਿਮਾਰੀਆਂ ਨੂੰ ਦਰੁਸਤ ਕਰਨ ਦੀ ਸਮਰੱਥਾ ਹੈ। ਡਾ. ਵਿਸ਼ਾਲ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਧੰਨਵਾਦ ਕਿਹਾ।