ਸਰਕਾਰੀ ਕਾਲਜ ਡੇਰਾਬੱਸੀ ਦੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਲਿਆ ਹਿੱਸਾ

ਡੇਰਾਬਸੀ , 27 ਸਤੰਬਰ- ਪੰਜਾਬ ਦੇ ਵੱਖ ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਗਿਆਨ ਜਯੋਤੀ ਕਾਲਜ ਬਿਜ਼ਨਸ ਮੈਨੇਜਮੈਂਟ ਐਂਡ ਟੈਕਨਾਲੋਜੀ ਐਸ.ਏ.ਐਸ.ਨਗਰ ਵਿਖੇ ਹੋਈ

ਡੇਰਾਬਸੀ , 27 ਸਤੰਬਰ- ਪੰਜਾਬ ਦੇ ਵੱਖ ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਗਿਆਨ ਜਯੋਤੀ ਕਾਲਜ ਬਿਜ਼ਨਸ ਮੈਨੇਜਮੈਂਟ ਐਂਡ ਟੈਕਨਾਲੋਜੀ ਐਸ.ਏ.ਐਸ.ਨਗਰ ਵਿਖੇ ਹੋਈ ਜਿਸ ਵਿੱਚ ਸਰਕਾਰੀ ਕਾਲਜ ਡੇਰਾਬੱਸੀ ਦੇ ਰੈੱਡ ਰਿਬਨ ਕਲੱਬ ਦੇ ਮੈਂਬਰ ਡਾ. ਹਰਵਿੰਦਰ ਕੌਰ, ਡਾ. ਗੁਰਪ੍ਰੀਤ ਕੌਰ ਅਤੇ ਪ੍ਰੋ. ਕਿਰਨਪ੍ਰੀਤ ਕੌਰ ਨੂੰ ਉਹਨਾਂ ਦੇ ਸਮਾਜ ਸੇਵਾ ਵਿੱਚ ਆਪਣਾ ਸਹਿਯੋਗ ਦੇਣ ਅਤੇ ਪਾਏ ਗਏ ਵੱਡਮੁਲੇ ਯੋਗਦਾਨ ਲਈ ਸਹਾਇਕ ਡਾਇਰੈਕਟਰ (ਡਾਇਰੈਕਟੋਰੇਟ ਯੁਵਕ ਸੇਵਾਵਾਂ ਪੰਜਾਬ) ਵੱਲੋਂ ਪ੍ਰੰਸ਼ਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਪ੍ਰੋਫ਼ੈਸਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਇਸ ਸਮਾਜ ਨੂੰ ਬਿਹਤਰ ਬਨਾਉਣ ਲਈ ਰੈੱਡ ਰਿਬਨ ਕਲੱਬ ਤਹਿਤ ਆਪਣੀਆਂ ਗਤੀਵਿਧੀਆਂ ਭਵਿੱਖ ਵਿੱਚ ਜਾਰੀ ਰੱਖਣ।