ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਲਈ ਖਰੀਦੀਆਂ ਦੋ ਨਵੀਆਂ ਗੱਡੀਆਂ

ਪਟਿਆਲਾ, 27 ਸਤੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੀਖਿਆ ਸ਼ਾਖਾ ਦੇ ਕੰਮ-ਕਾਜ ਨੂੰ ਸੁਚਾਰੂ ਬਣਾਉਣ ਲਈ ਦੋ ਨਵੀਆਂ ਗੱਡੀਆਂ ਦੀ ਖਰੀਦ ਕੀਤੀ ਗਈ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਇਨ੍ਹਾਂ ਦੋਹਾਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਪ੍ਰੀਖਿਆ ਸ਼ਾਖਾ ਅਤੇ ਟਰਾਂਸਪੋਰਟ ਵਿਭਾਗ ਨੂੰ ਵਧਾਈ ਦਿੱਤੀ।

ਪਟਿਆਲਾ, 27 ਸਤੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੀਖਿਆ ਸ਼ਾਖਾ ਦੇ ਕੰਮ-ਕਾਜ ਨੂੰ ਸੁਚਾਰੂ ਬਣਾਉਣ ਲਈ ਦੋ ਨਵੀਆਂ ਗੱਡੀਆਂ ਦੀ ਖਰੀਦ ਕੀਤੀ ਗਈ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਇਨ੍ਹਾਂ ਦੋਹਾਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਪ੍ਰੀਖਿਆ ਸ਼ਾਖਾ ਅਤੇ ਟਰਾਂਸਪੋਰਟ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਕੰਮ ਕਾਜ ਨੂੰ ਬਿਹਤਰ ਬਣਾਉਣ ਲਈ ਇਹ ਅਹਿਮ ਕਦਮ ਹੈ।
ਕੰਟਰੋਲਰ ਪ੍ਰੀਖਿਆਵਾਂ ਡਾ. ਨੀਰਜ ਸ਼ਰਮਾ ਅਤੇ ਟਰਾਂਸਪੋਰਟ ਅਫ਼ਸਰ ਕੈਪਟਨ ਗੁਰਤੇਜ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਗੱਡੀਆਂ ਪ੍ਰੀਖਿਆ ਸ਼ਾਖਾ ਦੇ ਪੇਪਰ ਅਤੇ ਹੋਰ ਸਮਾਨ ਦੀ ਢੋਆ-ਢੁਆਈ ਲਈ ਵਰਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਇਸ ਕੰਮ ਲਈ ਪਹਿਲਾਂ ਜੋ ਗੱਡੀਆਂ ਸਨ, ਉਹ ਬਹੁਤ ਪੁਰਾਣੀਆਂ ਹੋ ਚੁੱਕੀਆਂ ਸਨ ਜਿਸ ਕਾਰਨ ਰੋਜ਼ਾਨਾ ਦੇ ਕੰਮ ਕਾਜ ਉੱਤੇ ਅਸਰ ਪੈਂਦਾ ਸੀ। ਹੁਣ ਨਵੀਂਆਂ ਗੱਡੀਆਂ ਦੀ ਆਮਦ ਨਾਲ਼ ਪ੍ਰੀਖਿਆ ਸ਼ਾਖਾ ਦੀ ਕਾਰਜ-ਕੁਸ਼ਲਤਾ ਵਿੱਚ ਵਾਧਾ ਹੋਵੇਗਾ।ਇਸ ਮੌਕੇ ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।