ਲਵਲੀ ਪਬਲਿਕ ਸਕੂਲ ਪਠਲਾਵਾ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ।
ਨਵਾਂਸ਼ਹਿਰ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਅੱਠਵੀਂ ਕਲਾਸ ਦੇ ਐਲਾਨੇ ਨਤੀਜੇ ਵਿੱਚੋਂ ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਜਮਾਤ ਦੇ ਸਾਰੇ ਬੱਚੇ ਪਹਿਲੇ ਦਰਜੇ ਵਿੱਚ ਪਾਸ ਹੋਏ। ਅੱਠਵੀਂ ਜਮਾਤ ਵਿੱਚੋਂ ਸ਼ਰਨਦੀਪ ਕੌਰ ਪੁੱਤਰੀ ਸ਼੍ਰੀ ਦਲਵੀਰ ਸਿੰਘ( 529/600) ਨੰਬਰ 88.16/ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ।

ਤਾਨੀਆ ਪੁੱਤਰੀ ਸ਼੍ਰੀ ਸੰਦੀਪ ਕੁਮਾਰ (514/600)85.66/ ਨੰਬਰ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਰੋਨ ਪ੍ਰੀਤ ਕੌਰ ਪੁੱਤਰੀ ਸ਼੍ਰੀ ਪਰਮਜੀਤ ਸਿੰਘ (509 /600) 84.83% ਨੰਬਰ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਕੀ ਸਾਰੇ ਸਕੂਲ ਦੇ ਬੱਚੇ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਸ਼ਾਨਦਾਰ ਨਤੀਜੇ ਲਈ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸ਼ਾਹ ਮੁਹੰਮਦ ਨੇ ਕਿਹਾ ਕਿ ਬੱਚਿਆਂ ਵੱਲੋਂ ਕੀਤੀ ਗਈ ਮਿਹਨਤ ਰੰਗ ਲਿਆਈ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਮਜੀਦਾ ਬੀਬੀ ਸੁਖਜਿੰਦਰ ਕੌਰ ਮਨਦੀਪ ਕੌਰ ਜੋਤੀ ਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਮੋਨਿਕਾ, ਅਮਨਦੀਪ ਕੌਰ, ਬਲਜੀਤ ਰਲ਼, ਸੰਨਦੀਪ ਕੌਰ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ।