ਯੁਵਕ ਭਲਾਈ ਵਿਭਾਗ ਵੱਲੋਂ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਨੂੰ ਚਾਰ ਲੱਖ ਤੋਂ ਵੱਧ ਦੀ ਰਾਸ਼ੀ ਜਾਰੀ
ਦੇਵੀਗੜ੍ਹ (ਪਟਿਆਲ਼ਾ) 28 ਸਤੰਬਰ - ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹੇ ਦੇ 60 ਰੈੱਡ ਰਿਬਨ ਕਲੱਬਾਂ ਨੂੰ 7000/- ਰੁਪਏ ਪ੍ਰਤੀ ਕਾਲਜ ਦੇ ਹਿਸਾਬ ਨਾਲ ਚਾਰ ਲੱਖ ਵੀਹ ਹਜ਼ਾਰ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਸਟੇਟ ਕਾਲਜ ਪਟਿਆਲਾ ਵਿਖੇ ਆਯੋਜਿਤ ਇਕ ਵਿਸ਼ੇਸ਼ ਸਭਾ ਦੌਰਾਨ ਵੰਡੀ ਗਈI ਇਸ ਸਭਾ ਵਿਚ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀਆਂ ਨੇ ਪੀਅਰ ਐਜੂਕੇਟਰ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਦਪਿੰਦਰ ਕੌਰ ਨੇ ਆਏ ਮਹਿਮਾਨਾਂ ਤੇ ਪਤਵੰਤੇ ਸਜਣਾਂ ਦਾ ਸੁਆਗਤ ਕੀਤਾ।

ਉਨ੍ਹਾਂ ਕਿਹਾ ਕਿ ਯੁਵਕ ਭਲਾਈ ਵਿਭਾਗ ਸਮੇਂ ਸਮੇਂ 'ਤੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਦਾ ਰਹਿੰਦਾ ਹੈI ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਿਲਬਰ ਸਿੰਘ ਨੇ ਵਿਭਾਗੀ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਵਿਭਾਗ ਪਟਿਆਲੇ ਜ਼ਿਲ੍ਹੇ ਵਿਚ ਤਕਰੀਬਨ 60 ਰੈੱਡ ਰਿਬਨ ਕਲੱਬ ਚਲਾ ਰਿਹਾ ਹੈ I ਇਹਨਾਂ ਕਲੱਬਾਂ ਦਾ ਇਕੋ ਇਕ ਉਦੇਸ਼ ਸਮਾਜਿਕ ਖੁਸ਼ਹਾਲੀ ਲਿਆਉਣਾ ਹੈI ਇਸ ਮੰਤਵ ਲਈ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਜੋੜ ਕੇ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨI
ਇਸ ਮੌਕੇ ਧਰਮ ਅਧਿਐਨ ਮੰਚ ਦੇ ਕਨਵੀਨਰ ਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਕਾਲਜਾਂ ਵਿਚ ਰੈੱਡ ਰਿਬਨ ਕਲੱਬਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਅਜ ਦੀ ਇਹ ਸਭਾ ਰੱਖੀ ਗਈ ਸੀ, ਜਿਸ ਵਿਚ ਹਰੇਕ ਕਾਲਜ ਦੇ 2-3 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀI ਇਨ੍ਹਾਂ ਵਿਦਿਆਰਥੀਆਂ ਨੂੰ ਸਭਾ ਵਿਚ ਆਪਣੇ ਕਾਲਜਾਂ ਅੰਦਰ ਸਫਾਈ ਰੱਖਣ, ਰੈੱਡ ਰਿਬਨ ਚੇਨ ਚਲਾਉਣ, ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਆਦਿ ਲਈ ਪ੍ਰੇਰਿਆ ਗਿਆI
ਇਸ ਦੇ ਨਾਲ ਹੀ ਡਾ. ਸਿੰਘ ਨੇ ਦਸਿਆ ਕਿ ਵਿਭਾਗ ਵੱਲੋਂ ਹਰੇਕ ਕਾਲਜ ਨੂੰ 7000/- ਰੁਪਏ ਦਾ ਚੈੱਕ ਦਿੱਤਾ ਗਿਆ ਤਾਂ ਜੋ ਕਾਲਜ ਆਪਣੇ ਪੱਧਰ ਉੱਤੇ ਵੱਖ ਵੱਖ ਪ੍ਰੋਗਰਾਮ ਉਲੀਕ ਸਕਣ I ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਨੇ ਕਾਲਜਾਂ ਤੋਂ ਆਏ ਅਧਿਆਪਕ ਸਾਹਿਬਾਨ ਨੂੰ ਭਾਰਤ ਸਰਕਾਰ ਦੁਆਰਾ ਦਿੱਤੇ ਜਾ ਰਹੇ ਵੱਖ ਵੱਖ ਵਜ਼ੀਫਿਆਂ ਬਾਰੇ ਵੀ ਜਾਣਕਾਰੀ ਦਿੱਤੀI ਇਸ ਸਭਾ ਵਿਚ ਲਗਭਗ 25 ਕਾਲਜਾਂ ਨੇ ਹਾਜ਼ਰੀ ਲਗਵਾਈ।