ਡਾ. ਪ੍ਰੀਤੀ ਯਾਦਵ ਤੇ ਡਾ. ਨਾਨਕ ਸਿੰਘ ਨੇ ਲਿਆ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ
ਸਮਾਣਾ, 23 ਅਕਤੂਬਰ - ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਸਮਾਣਾ ਤੇ ਗਾਜੇਵਾਸ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਚਲਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਫ਼ਸਲ ਦੀ ਚੁਕਾਈ ਵੀ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ।

ਡੀ.ਸੀ. ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਨੇ ਕਿ ਪਿਛਲੇ ਦਿਨੀ ਲਿਫਟਿੰਗ ਦੀ ਕੁਝ ਸਮੱਸਿਆ ਆਈ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਲਿਫਟਿੰਗ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੈਲਰਾਂ ਨਾਲ ਵੀ ਸਮਝੌਤੇ ਸਹੀਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਡੀ.ਸੀ. ਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਅਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ। ਇਸ ਮੌਕੇ ਐਸਡੀਐਮ ਤਰਸੇਮ ਚੰਦ ਅਤੇ ਡੀਐਸਪੀ ਜੀ.ਐਸ. ਸਿਕੰਦ ਸਮੇਤ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।