ਨਵਾਂਸ਼ਹਿਰ ਵਿਖੇ 'ਇਨਕਲਾਬ ਮੇਲੇ' ਸਬੰਧੀ ਕੱਢੀ ਗਈ ਵਿਸ਼ਾਲ ਸਾਈਕਲ ਰੈਲੀ

ਨਵਾਂਸ਼ਹਿਰ - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਮਨਾਏ ਜਾ ਰਹੇ ਇਨਕਲਾਬ ਮੇਲੇ ਤਹਿਤ ਅੱਜ ਸਵੇਰੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਇਕ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਵਿਚ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ,

ਨਵਾਂਸ਼ਹਿਰ - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਮਨਾਏ ਜਾ ਰਹੇ ਇਨਕਲਾਬ ਮੇਲੇ ਤਹਿਤ ਅੱਜ ਸਵੇਰੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਇਕ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਵਿਚ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ. ਮਹਿਤਾਬ ਸਿੰਘ,  ਵਿਧਾਇਕ ਹਲਕਾ ਬੰਗਾ ਸੁੱਖਵਿੰਦਰ ਸੁੱਖੀ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਉਪ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਕੁਲਜੀਤ ਸਰਹਾਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਜ਼ਿਲ੍ਹਾ ਮਾਲ ਅਫਸਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀਆਂ, ਵਲੰਟੀਅਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਿੰਦਿਆਂ ਨਸ਼ਾ ਰਹਿਤ ਅਤੇ ਨਰੋਏ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਆਈ.ਟੀ.ਆਈ ਨਵਾਂਸ਼ਹਿਰ ਤੋਂ  ਸ਼ੁਰੂ ਹੋ ਕੇ ਇਹ ਸਾਈਕਲ ਰੈਲੀ ਗੜ੍ਹਸ਼ੰਕਰ ਰੋਡ, ਸਲੋਹ ਰੋਡ, ਮੰਜੀ ਸਾਹਿਬ ਗੁਰਦੁਆਰਾ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਤੋਂ ਹੁੰਦੀ ਹੋਈ ਵਾਪਸ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਆ ਕੇ ਸਮਾਪਤ ਹੋਈ।