
ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਨੇ ਸੀ. ਬੀ. ਐੱਸ. ਈ. ਕਲੱਸਟਰ -18 ਬੈਡਮਿੰਟਨ ਟੂਰਨਾਮੈਂਟ ਵਿੱਚ ਜਿੱਤਿਆ ਬਰੌਨਜ ਮੈਡਲ
ਗੜ੍ਹਸ਼ੰਕਰ - ਸੀ.ਬੀ.ਐੱਸ. ਈ.ਕਲੱਸਟਰ -18 ਨਾਰਥ ਜੋਨ ਦੀਆਂ ਤਿੰਨ ਸਟੇਟਾਂ ਪੰਜਾਬ, ਹਰਿਆਣਾ ਅਤੇ ਜੰਮੂ ਕਸ਼ਮੀਰ ਵਿਚਕਾਰ ਚੱਲ ਹੋਇਆ ਜਿਸ ਵਿੱਚ ਬਹੁਤ ਸਾਰੇ ਸਕੂਲਾਂ ਨੇ ਹਿੱਸਾ ਲਿਆ। ਬੜੇ ਮਾਣ ਵਾਲੀ ਗੱਲ ਹੈ ਕਿ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੇ ਬੈਡਮਿੰਟਨ
ਗੜ੍ਹਸ਼ੰਕਰ - ਸੀ.ਬੀ.ਐੱਸ. ਈ.ਕਲੱਸਟਰ -18 ਨਾਰਥ ਜੋਨ ਦੀਆਂ ਤਿੰਨ ਸਟੇਟਾਂ ਪੰਜਾਬ, ਹਰਿਆਣਾ ਅਤੇ ਜੰਮੂ ਕਸ਼ਮੀਰ ਵਿਚਕਾਰ ਚੱਲ ਹੋਇਆ ਜਿਸ ਵਿੱਚ ਬਹੁਤ ਸਾਰੇ ਸਕੂਲਾਂ ਨੇ ਹਿੱਸਾ ਲਿਆ। ਬੜੇ ਮਾਣ ਵਾਲੀ ਗੱਲ ਹੈ ਕਿ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੇ ਬੈਡਮਿੰਟਨ ਖਿਡਾਰੀਆਂ ਜੀਆ ਸ਼ਰਮਾ, ਏਸ਼ਵੀਰ ਮਨੋਟਾ ਅਤੇ ਅਮਨਦੀਪ ਕੌਰ ਨੇ ਅੰਡਰ-19 ਕੈਟੇਗਰੀ ਵਿੱਚ ਆਪਣਾ ਚੰਗਾ ਪ੍ਰਦਰਸ਼ਨ ਦਿਖਾਉਂਦੇ ਹੋਏ ਬਰੌਨਜ ਮੈਡਲ ਜਿੱਤਿਆ ਜਿਸ ਨਾਲ ਖਿਡਾਰੀਆਂ ਦੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਪ੍ਰਾਪਤੀ ਲਈ ਸਕੂਲ ਦੇ ਡਾਇਰੈਕਟਰ ਸ੍ਰੀ ਮਤੀ ਹਰਪ੍ਰੀਤ ਕੌਰ ਜੀ ਨੇ ਸਭ ਨੂੰ ਮੁਬਾਰਕਾਂ ਦਿੱਤੀਆਂ ਅਤੇ ਖਿਡਾਰੀਆਂ ਨੂੰ ਅਗਲੇਰੀਆਂ ਜਿੱਤਾਂ ਪ੍ਰਾਪਤ ਕਰਨ ਲਈ ਕਿਹਾ।
