ਸਿਹਤ ਵਿਭਾਗ ਪਟਿਆਲਾ ਦੀ ਟੀਮ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ

ਪਟਿਆਲਾ, 30 ਸਤੰਬਰ - ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਅਤੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਚੈਂਕਿੰਗ ਤੇਜ਼ ਕਰ ਦਿੱਤੀ ਗਈ ਹੈ। ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਤਰੁਣ ਬਾਂਸਲ, ਜਸਵਿੰਦਰ ਸਿੰਘ ਅਤੇ ਇਸ਼ਾਨ ਬਾਂਸਲ ਦੀ ਟੀਮ ਵੱਲੋਂ ਸ਼ਿਕਾਇਤ ਦੇ ਆਧਾਰ 'ਤੇ ਵੱਖ-ਵੱਖ ਥਾਵਾਂ ਦਾ ਮੁਆਇਨਾ ਕੀਤਾ|

 ਜਿਨ੍ਹਾਂ ਵਿੱਚ ਘਨੌਰ, ਰਾਜਪੁਰਾ,ਪਟਿਆਲਾ 1 ਅਤੇ ਪਟਿਆਲਾ 2 ਅਤੇ ਤ੍ਰਿਪੜੀ , ਅਰਬਨ ਅਸਟੇਟ, ਲਾਹੌਰੀ ਗੇਟ  ਤੋਂ ਤਲਣ ਵਾਲੇ ਤੇਲ ਦੇ 30 ਸੈਂਪਲ  ਲਏ ਗਏ ਤਾਂ ਕਿ ਤੇਲ ਦੀ ਗੁਣਵੱਤਾ ਚੈਕ ਕੀਤੀ ਜਾ ਸਕੇ । ਜੌੜੀਆਂ ਭੱਠੀਆਂ ਵਿੱਚ ਆਈਸ ਕਰੀਮ, ਕਰੀਮ ਅਤੇ ਬਰੈੱਡ ਦੇ ਸੈਂਪਲ ਲਏ ਗਏ। ਨਮੂਨੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ । ਸਟਰੀਟ ਵੈਂਡਰਾਂ ਸਮੇਤ ਵੱਖ-ਵੱਖ ਛੋਟੇ ਵਿਕਰੇਤਾਵਾਂ ਦਾ ਵੀ ਨਿਰੀਖਣ ਕੀਤਾ ਗਿਆ। ਡਾ. ਗੁਰਪ੍ਰੀਤ ਕੌਰ ਨੇਜ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿੱਜੀ ਸਾਫ ਸਫਾਈ ,ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਦੀ ਸਾਫ ਸਫਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਿਆ ਜਾਵੇ।