ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹੇ ਦੇ ਕਿਸਾਨਾਂ ਤਕ ਬਣਾਈ ਪਹੁੰਚ
ਪਟਿਆਲਾ, 2 ਅਕਤੂਬਰ - ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ 2 ਲੱਖ 32 ਹਜ਼ਾਰ ਹੈਕਟੇਅਰ ਵਿਚੋਂ ਪੈਦਾ ਹੋਣ ਵਾਲੀ 13.70 ਲੱਖ ਮੀਟਰਿਕ ਟਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਤਕ ਪਹੁੰਚ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਕਿਸਾਨ ਨਾਲ ਰਾਬਤਾ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਰਾਹੀਂ ਪਿਛਲੇ ਦੋ ਮਹੀਨੇ ਤੋਂ ਕਿਸਾਨਾਂ ਤਕ ਪਹੁੰਚ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਭਰ 'ਚ 242 ਪਿੰਡ ਪੱਧਰ 'ਤੇ ਅਤੇ 16 ਬਲਾਕ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਕਿਸਾਨਾਂ ਦੇ ਪ੍ਰਸ਼ਨਾਂ ਦੇ ਜਵਾਬ ਦਿੱਤੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਵਿਧੀਆਂ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦਾ ਕਿਸਾਨਾਂ ਵੱਲੋਂ ਵੀ ਭਰਵਾਂ ਸਵਾਗਤ ਗਿਆ ਹੈ।
ਇਸ ਸਬੰਧੀ ਵਿਸਥਾਰਪੂਰਵਕ ਵੇਰਵੇ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਾਗਰੂਕ ਕੈਂਪ ਤੋਂ ਇਲਾਵਾ ਤਿੰਨ ਮੋਬਾਇਲ ਵੈਨਾਂ ਵੀ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਜਾ ਰਹੀਆਂ ਹਨ ਜੋ ਨਵੀਨਤਮ ਤਕਨੀਕਾਂ ਸਮੇਤ ਕਰੀਬ 1 ਲੱਖ ਲਿਟਰੇਚਰ ਦੀ ਵੰਡ ਕਰ ਰਹੀਆਂ ਹਨ ਤਾਂ ਜੋ ਹਰੇਕ ਕਿਸਾਨ ਕੋਲ ਪਰਾਲੀ ਪ੍ਰਬੰਧਨ ਸਬੰਧੀ ਪੂਰੀ ਜਾਣਕਾਰੀ ਉਪਲਬੱਧ ਹੋਵੇ। ਇਸ ਤੋਂ ਇਲਾਵਾ ਨੁੱਕੜ ਨਾਟਕ ਤੇ ਆਸ਼ਾ ਵਰਕਰਾਂ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਚੌਪਰ, ਸੁਪਰ ਸੀਡਰ, ਸਰਫੇਸ ਸੀਡਰ ਸਮੇਤ ਕਾਫ਼ੀ ਤਰਾਂ ਦੀ ਮਸ਼ੀਨਰੀ ਉਪਲਬੱਧ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਆਪਣੇ ਖੇਤ ਦੀ ਰਹਿੰਦ ਖੂੰਹਦ ਦਾ ਆਸਾਨੀ ਨਾਲ ਨਿਪਟਾਰਾ ਕਰ ਸਕਦੇ ਹਨ।