ਵਾਤਾਵਰਣ ਸਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ 'ਤੇ ਛੇ-ਦਿਨ ਦਾ ਸ਼ਾਰਟ ਟਰਮ ਕੋਰਸ ਮੁਕੰਮਲ
ਪਟਿਆਲਾ, 2 ਅਕਤੂਬਰ - ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰਜ਼ ਟਰੇਨਿੰਗ ਸੈਂਟਰ ਵੱਲੋਂ 'ਵਾਤਾਵਰਣ ਸਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ 'ਤੇ ਕਰਵਾਇਆ ਜਾ ਰਿਹਾ ਛੇ-ਦਿਨ ਦਾ ਸ਼ਾਰਟ ਟਰਮ ਕੋਰਸ ਮੁਕੰਮਲ ਹੋ ਗਿਆ ਹੈ।
ਪਟਿਆਲਾ, 2 ਅਕਤੂਬਰ - ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰਜ਼ ਟਰੇਨਿੰਗ ਸੈਂਟਰ ਵੱਲੋਂ 'ਵਾਤਾਵਰਣ ਸਬੰਧੀ ਮੁੱਦੇ ਅਤੇ ਆਫ਼ਤ ਪ੍ਰਬੰਧਨ' ਵਿਸ਼ੇ 'ਤੇ ਕਰਵਾਇਆ ਜਾ ਰਿਹਾ ਛੇ-ਦਿਨ ਦਾ ਸ਼ਾਰਟ ਟਰਮ ਕੋਰਸ ਮੁਕੰਮਲ ਹੋ ਗਿਆ ਹੈ।
ਡਾਇਰੈਕਟਰ ਡਾ. ਰਮਨ ਮੈਣੀ ਨੇ ਦੱਸਿਆ ਕਿ ਯੂ.ਜੀ.ਸੀ. ਐੱਮ.ਐੱਚ.ਆਰ.ਡੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਇਹ ਪ੍ਰੋਗਰਾਮ 24 ਸਤੰਬਰ ਤੋਂ 1 ਅਕਤੂਬਰ ਤਕ ਆਨਲਾਈਨ ਵਿਧੀ ਰਾਹੀਂ ਕਰਵਾਇਆ ਗਿਆ। ਜ਼ਿਲ੍ਹਾ ਸੂਚਨਾ ਅਫ਼ਸਰ ਪੰਜਾਬ ਡਾ. ਸ਼ਾਈਨ ਕਮਲ ਨੇ ਵਿਦਾਇਗੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨੀ ਸ਼ਬਦਾਂ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਪ੍ਰਭਾਵੀ ਆਫ਼ਤ ਪ੍ਰਬੰਧਨ ਵਿੱਚ ਵਾਤਾਵਰਣ ਦੇ ਵਿਗਾੜ ਨੂੰ ਘਟਾਉਣ ਲਈ ਤਿਆਰੀ ਰੱਖਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਾਤਾਵਰਣ-ਅਨੁਕੂਲਤ ਅਮਲਾਂ ਨੂੰ ਵਧਾ ਕੇ ਅਤੇ ਕੁਦਰਤੀ ਨਿਵਾਸ ਸਥਾਨਾਂ ਨੂੰ ਬਹਾਲ ਕਰਕੇ, ਆਫ਼ਤ ਦੇ ਜ਼ੋਖਮਾਂ ਨੂੰ ਘਟਾਇਆ ਜਾ ਸਕਦਾ ਹੈ। ਇਸ ਪ੍ਰੋਗਰਾਮ ਵਿੱਚ ਦੇਸ ਭਰ ਦੇ ਵੱਖ-ਵੱਖ ਰਾਜਾਂ ਤੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਓਂਕਾਰ ਸਿੰਘ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ।