ਸਿਹਤ ਵਿਭਾਗ ਦੀ ਟੀਮ ਨੇ ਪੇਠੇ ਦੇ ਭਰੇ ਸੈਂਪਲ, ਸਫ਼ਾਈ ਨੂੰ ਲੈ ਕੇ ਕੱਟੇ ਚਲਾਨ

ਪਟਿਆਲਾ, 5 ਅਕਤੂਬਰ - ਲੋਕਾਂ ਨੂੰ ਸਾਫ ਸੁਥਰੇ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਅਤੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਚੈਂਕਿੰਗ ਤੇਜ਼ ਕਰ ਦਿੱਤੀ ਗਈ ਹੈ। ਜ਼ਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਤਰੁਣ ਬਾਂਸਲ ਅਤੇ ਇਸ਼ਾਨ ਬਾਂਸਲ ਦੀ ਟੀਮ ਵੱਲੋਂ ਪਟਿਆਲਾ ਦੇ ਫੋਕਲ ਪੁਆਇੰਟ ਅਤੇ ਤਫੱਜ਼ਲਪੁਰਾ ਵਿਖੇ ਪੇਠਾ ਬਣਾਉਣ ਵਾਲੀਆਂ ਫੈਕਟਰੀਆਂ ਵਿੱਚ ਛਾਪਾਮਾਰੀ ਕੀਤੀ ਗਈ, ਪੇਠੇ ਦੇ ਸੈਂਪਲ ਭਰੇ ਗਏ, ਜੋ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਜਾਣਗੇ।

ਜੇ ਜਾਂਚ ਰਿਪੋਰਟ ਠੀਕ ਨਾ ਆਈ ਤਾਂ ਸਬੰਧਿਤ ਧਿਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸਬੰਧਿਤ ਫੈਕਟਰੀਆਂ ਵਿੱਚ ਸਫਾਈ ਨਾ ਹੋਣ ਕਾਰਨ ਚਲਾਨ ਵੀ ਕੱਟੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿੱਜੀ ਸਾਫ ਸਫਾਈ, ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਦੀ ਸਾਫ ਸਫਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਿਆ ਜਾਵੇ।  
ਉਨ੍ਹਾਂ ਚਿਤਾਵਨੀ ਦਿੱਤੀ ਕਿ ਸਬ ਸਟੈਂਡਰਡ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।