ਝੋਨੇ ਦੀ ਖਰੀਦ ਲਈ ਮੰਡੀਆਂ 'ਚ ਕੀਤੇ ਗਏ ਹਨ ਸਾਰੇ ਢੁਕਵੇਂ ਪ੍ਰਬੰਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ- ਕੁੱਲ ਪੰਜਾਬ ਵਿੱਚ ਝੋਨੇ ਦੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਡੀਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ ਲਗਭਗ 4,36,000 ਮੀਟ੍ਰਿਕ ਟਨ ਝੋਨਾ ਖਰੀਦੇ ਜਾਣ ਦੀ ਉਮੀਦ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਖਰੀਦ ਏਜੰਸੀਆਂ ਦੇ ਨਾਲ-ਨਾਲ ਮੰਡੀਆਂ ਵਿੱਚ ਆੜਤੀਆਂ ਅਤੇ ਮਾਰਕੀਟ ਕਮੇਟੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਰੋਸ਼ਨੀ, ਪਖਾਨੇ, ਤਰਪਾਲਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਝੋਨੇ ਦੀ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਉਣ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਨਮੀ ਕਾਰਨ ਖਰੀਦ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ। ਚੰਗੀ ਤਰ੍ਹਾਂ ਸੁੱਕੇ ਝੋਨੇ ਦੀ ਖਰੀਦ ਨਾ ਸਿਰਫ਼ ਤੇਜ਼ ਹੋਵੇਗੀ ਸਗੋਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਸਮੇਂ ਸਿਰ ਦਿੱਤਾ ਜਾਵੇਗਾ ਅਤੇ ਮੰਡੀਆਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਵੇਗਾ।