ਭਗਵੰਤ ਮਾਨ ਸਰਕਾਰ ਨੇ ਇੱਕ ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ - ਸੰਜੀਵ ਵਸ਼ਿਸ਼ਟ

ਐਸ ਏ ਐਸ ਨਗਰ, 9 ਜੂਨ- ਭਾਜਪਾ ਜਿਲ੍ਹਾ ਇੰਚਾਰਜ ਸੰਜੀਵ ਵਸ਼ਿਸ਼ਟ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਦੀ ਸੱਤਾਧਾਰੀ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ ਹੈ। ਵਸ਼ਿਸ਼ਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਖਜ਼ਾਨੇ ਨੂੰ ਭਰਨ ਦੀਆਂ ਗੱਲਾਂ ਕਰਦੇ ਸਨ, ਅੱਜ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਰੋਜ਼ਾਨਾ ਨਵੇਂ ਕਰਜ਼ੇ ਲੈ ਕੇ ਪੰਜਾਬ ਨੂੰ ਦੀਵਾਲੀਆ ਬਣਾਉਣ ਦੇ ਰਾਹ ’ਤੇ ਹਨ।

ਸ੍ਰੀ ਵਸ਼ਿਸ਼ਟ ਨੇ ਖੁਲਾਸਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਮਈ ਮਹੀਨੇ ਵਿੱਚ ਹੀ 1,000 ਕਰੋੜ ਰੁਪਏ ਦਾ ਇੱਕ ਹੋਰ ਕਰਜ਼ਾ ਲਿਆ ਹੈ। ਉਨ੍ਹਾਂ ਜੋਰ ਦਿੱਤਾ ਕਿ ਇਹ ਸਿਰਫ ਇਸ ਮਹੀਨੇ ਦੀ ਗੱਲ ਨਹੀਂ, ਬਲਕਿ ਇਹ ਕਰਜ਼ੇ ਲੈਣ ਦੀ ਲਗਾਤਾਰ ਪ੍ਰਕਿਰਿਆ ਹੈ, ਜੋ ਪੰਜਾਬ ਦੇ ਲੋਕਾਂ ’ਤੇ ਬੋਝ ਪਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਨਵੇਂ ਕਰਜ਼ੇ ਦਾ ਅਸਰ ਪੰਜਾਬੀਆਂ ਨੂੰ ਸਾਲ 2046 ਤੱਕ ਝੱਲਣਾ ਪਵੇਗਾ ਅਤੇ ਅਜਿਹਾ ਕਰਕੇ ਸਿੱਧਾ-ਸਿੱਧਾ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ’ਤੇ ਬੋਝ ਪਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ‘ਆਪ’ ਸਰਕਾਰ ਕਰਜ਼ੇ ਲੈਣ ਦੀ ਬਜਾਏ, ਰਾਜ ਦੇ ਵਿੱਤੀ ਪ੍ਰਬੰਧਨ ਨੂੰ ਸੁਧਾਰਨ ਅਤੇ ਸਰਕਾਰੀ ਸਰੋਤਾਂ ਨੂੰ ਵਧਾਉਣ ’ਤੇ ਧਿਆਨ ਦੇਵੇ।