ਬਲਬੀਰ ਸਿੰਘ ਨੇ ਬੱਸ ਸਟੈਂਡ ਚੌਂਕੀ ਰਾਜਪੁਰਾ ਦਾ ਚਾਰਜ ਸੰਭਾਲਿਆ

ਰਾਜਪੁਰਾ, 26 ਜੂਨ- ਪੁਲੀਸ ਅਧਿਕਾਰੀ ਬਲਬੀਰ ਸਿੰਘ ਨੇ ਬੱਸ ਸਟੈਂਡ ਚੌਂਕੀ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਲਈ ਲੋਕਾਂ ਕੋਲੋਂ ਸਹਿਯੋਗ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ਼ ਕੋਈ ਵੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ ਤਾਂ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਇਸ ਮੁਹਿੰਮ ਦੌਰਾਨ ਨਸ਼ੇ ਦਾ ਖਾਤਮਾ ਕੀਤਾ ਜਾਵੇ।

ਰਾਜਪੁਰਾ, 26 ਜੂਨ- ਪੁਲੀਸ ਅਧਿਕਾਰੀ ਬਲਬੀਰ ਸਿੰਘ ਨੇ ਬੱਸ ਸਟੈਂਡ ਚੌਂਕੀ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। 
ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਲਈ ਲੋਕਾਂ ਕੋਲੋਂ ਸਹਿਯੋਗ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ਼ ਕੋਈ ਵੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ ਤਾਂ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਇਸ ਮੁਹਿੰਮ ਦੌਰਾਨ ਨਸ਼ੇ ਦਾ ਖਾਤਮਾ ਕੀਤਾ ਜਾਵੇ।
ਇਸ ਮੌਕੇ ਗੁਰੂ ਅੰਗਦ ਦੇਵ ਕਲੋਨੀ ਦੇ ਸਰਪੰਚ ਸਰਦਾਰ ਮਾਨ ਸਿੰਘ ਵੱਲੋਂ ਆਪਣੀ ਟੀਮ ਨਾਲ ਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬਿੱਟੂ ਹਾਕਮ ਸਿੰਘ ਜੰਡੋਲੀ ਅਤੇ ਦਲਜੀਤ ਸਿੰਘ ਵੀ ਹਾਜ਼ਰ ਰਹੇ।