ਸੀਨੀਅਰ ਸਿਟੀਜਨਜ਼ ਨੇ ਮੀਟਿੰਗ ਦੌਰਾਨ ਸਮੱਸਿਆਵਾਂ 'ਤੇ ਕੀਤੀਆਂ ਵਿਚਾਰਾਂ।

ਨਵਾਂਸ਼ਹਿਰ - ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਹੇਠ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਹੋਈ| ਮੀਟਿੰਗ ਦੇ ਆਰੰਭ ਵਿਚ ਚੇਅਰਮੈਨ ਡਾ. ਜੇਡੀ ਵਰਮਾ ਨੇ ਪਿਛਲੇ ਮਹੀਨੇ 16 ਅਕਤੂਬਰ ਨੂੰ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਸ਼ਾਨਦਾਰ ਸਮਾਗਮ ਦੌਰਾਨ ਦਿੱਤੇ ਗਏ ਸਹਿਯੋਗ ਲਈ ਸਮੂਹ ਮੈਂਬਰਾਂ ਅਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਇਸ ਤੋਂ ਬਾਅਦ ਮਾਸਟਰ ਹੁਸਨ ਲਾਲ ਵਲੋਂ ਪਿਛਲੇ ਮਹੀਨੇ ਹੋਈ ਮੀਟਿੰਗ ਤੋਂ ਬਾਅਦ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।  ਨਵੰਬਰ ਮਹੀਨੇ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ ਆਉਂਦੇ ਹਨ ਉਨ੍ਹਾਂ ਨੂੰ ਪ੍ਰਧਾਨਗੀ ਮੰਡਲ ਵਲੋਂ ਫੁੱਲ ਭੇਂਟ ਕਰ ਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਐਸੋਸੀਏਸ਼ਨ ਵਿਚ ਸ਼ਾਮਲ ਹੋਏ ਨਵੇਂ ਮੈਂਬਰ ਯੋਗੇਸ਼ ਮੈਨਨ , ਬਲਦੇਵ ਕ੍ਰਿਸ਼ਨ ਅਤੇ ਸੁਖਦੇਵ ਸ਼ਰਮਾ ਨੂੰ ਵੀ ਫੁੱਲ ਭੇਂਟ ਕਰ ਕੇ ਸਵਾਗਤ ਕੀਤਾ ਗਿਆ। 
ਮੀਟਿੰਗ ਵਿਚ ਬਜ਼ੁਰਗਾਂ ਨੂੰ ਸਮਾਜ ਵਿਚ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੈਂਬਰ ਦਰਸ਼ਨ ਦਰਦੀ , ਸੁਭਾਸ਼ ਅਰੋੜਾ , ਸੰਤੋਖ ਸਿੰਘ , ਸੁਖਦੇਵ ਤੇਜਪਾਲ ਅਤੇ ਜੀਵਨ ਕੁਮਾਰ ਪਾਠਕ ਨੇ ਆਪਣੀਆਂ ਰਚਨਾਵਾਂ ਸੁਣਾ ਕੇ ਮੈਂਬਰਾਂ ਦਾ ਮਨੋਰੰਜਨ ਕੀਤਾ। ਅੰਤ ਵਿੱਚ ਚੇਅਰਮੈਨ ਜੇਡੀ ਵਰਮਾ ਵਲੋਂ ਮੀਟਿੰਗ ਵਿਚ ਹਾਜ਼ਰ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।