ਖਰੀਦੀ ਫ਼ਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕਰਵਾਈ ਜਾਵੇ : ਇਸਮਤ ਵਿਜੇ ਸਿੰਘ

ਨਾਭਾ (ਪਟਿਆਲਾ), 12 ਅਕਤੂਬਰ - ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਨੇ ਅੱਜ ਨਾਭਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਝੋਨੇ ਦੀ ਖਰੀਦ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਮਗਰੋਂ ਲਿਫ਼ਟਿੰਗ ਵੀ ਨਾਲੋ-ਨਾਲ ਕਰਵਾਈ ਜਾਵੇ ਤੇ ਇਸ 'ਚ ਕੋਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੱਜ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਹੈ, ਕਿਸਾਨਾਂ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਹੈ। ਐਸ.ਡੀ.ਐਮ. ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ।
ਐਸ.ਡੀ.ਐਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਵਾਢੀ ਕਰਵਾਉਣ ਸਮੇਂ ਇਹ ਯਕੀਨੀ ਬਣਾਉਣ ਕਿ ਕੰਬਾਇਨ 'ਤੇ ਸੁਪਰ ਐਸ.ਐਮ.ਐਮ.ਲੱਗਿਆ ਹੋਵੇ। ਇਸ ਮੌਕੇ ਮਾਰਕਿਟ ਕਮੇਟੀ ਨਾਭਾ ਦੇ ਸਕੱਤਰ ਅਸ਼ਵਿਨੀ ਮਹਿਤਾ ਵੀ ਹਾਜ਼ਰ ਸਨ।