ਕ੍ਰਿਪਾਲਵੀਰ ਸਿੰਘ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ

ਭੁਨਰਹੇੜੀ, 12 ਅਕਤੂਬਰ - ਦੁਧਨਸਾਧਾਂ ਸਬ ਡਵੀਜ਼ਨ ਦੇ ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ ਨੇ ਅੱਜ ਭੁਨਰਹੇੜੀ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਦੁਧਨਸਾਧਾਂ ਅਧੀਨ ਪੈਂਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਲਿਫ਼ਟਿੰਗ ਵੀ ਨਾਲੋ-ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੱਜ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ।

ਕ੍ਰਿਪਾਲਵੀਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਰਾਤ ਮੰਡੀ ਵਿੱਚ ਬਿਨਾ ਵਿਕੇ ਨਹੀਂ ਕੱਟਣ ਦਿੱਤੀ ਜਾਵੇਗੀ। ਐਸ.ਡੀ.ਐਮ. ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ। ਐਸ.ਡੀ.ਐਮ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ।