ਸੁਪਰ ਐਸ.ਐਮ.ਐਸ. ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਦੇ ਚਲਾਨ ਕੱਟੇ ਜਾਣਗੇ : ਤਰਸੇਮ ਚੰਦ

ਸਮਾਣਾ, 12 ਅਕਤੂਬਰ - ਐਸ.ਡੀ.ਐਮ. ਸਮਾਣਾ ਤਰਸੇਮ ਚੰਦ ਨੇ ਅੱਜ ਪਿੰਡ ਸਹਿਜਪੁਰਾ ਖ਼ੁਰਦ ਵਿਖੇ ਝੋਨੇ ਦੀ ਵਾਢੀ ਕਰ ਰਹੀਆਂ ਕੰਬਾਇਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਿਨਾਂ ਸੁਪਰ ਐਸ.ਐਮ.ਐਸ. ਲਗਾਏ ਵਾਢੀ ਕਰਨ ਵਾਲੀ ਕੰਬਾਇਨ ਦਾ ਗੰਭੀਰ ਨੋਟਿਸ ਲਿਆ ਅਤੇ ਕਿਸਾਨ ਨੂੰ ਤਾੜਨਾ ਕੀਤੀ।

ਸਮਾਣਾ, 12 ਅਕਤੂਬਰ - ਐਸ.ਡੀ.ਐਮ. ਸਮਾਣਾ ਤਰਸੇਮ ਚੰਦ ਨੇ ਅੱਜ ਪਿੰਡ ਸਹਿਜਪੁਰਾ ਖ਼ੁਰਦ ਵਿਖੇ ਝੋਨੇ ਦੀ ਵਾਢੀ ਕਰ ਰਹੀਆਂ ਕੰਬਾਇਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਿਨਾਂ ਸੁਪਰ ਐਸ.ਐਮ.ਐਸ. ਲਗਾਏ ਵਾਢੀ ਕਰਨ ਵਾਲੀ ਕੰਬਾਇਨ ਦਾ ਗੰਭੀਰ ਨੋਟਿਸ ਲਿਆ ਅਤੇ ਕਿਸਾਨ ਨੂੰ ਤਾੜਨਾ ਕੀਤੀ। 
ਸਬੰਧਤ ਕਿਸਾਨ ਨੇ ਵੀ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾ ਬਣਾਏਗਾ ਤੇ ਖੇਤ ਵਿੱਚ ਅੱਗ ਨਹੀਂ ਲਗਾਏਗਾ ਅਤੇ ਕਿਸਾਨ ਵੱਲੋਂ ਮੌਕੇ 'ਤੇ ਹੀ ਬੇਲਰ ਮੰਗਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਨੇ ਕਿਸਾਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਚਲਾਨ ਕੱਟਿਆ ਜਾਵੇਗਾ।
ਉਨ੍ਹਾਂ ਸਮਾਣਾ ਸਬ ਡਵੀਜ਼ਨ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਵਾਢੀ ਕਰਵਾਉਣ ਸਮੇਂ ਇਹ ਯਕੀਨੀ ਬਣਾਉਣ ਕਿ ਕੰਬਾਇਨ 'ਤੇ ਸੁਪਰ ਐਸ.ਐਮ.ਐਮ ਲੱਗਿਆ ਹੋਵੇ। ਉਨ੍ਹਾਂ ਕਿਹਾ ਕਿ ਕਈ ਵਾਰ ਕੰਬਾਇਨਾਂ ਵਾਲੇ ਤੇਲ ਦੀ ਬੱਚਤ ਕਰਨ ਲਈ ਸੁਪਰ ਐਸ.ਐਮ.ਐਸ ਦੀ ਵਰਤੋਂ ਨਹੀਂ ਕਰਦੇ ਜਿਸ ਦਾ ਖ਼ਮਿਆਜ਼ਾ ਕਿਸਾਨ ਨੂੰ ਭੁਗਤਣਾ ਪੈਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਖੇਤਾਂ ਵਿੱਚ ਚੱਲ ਰਹੀਆਂ ਕੰਬਾਇਨਾਂ ਦੀ ਚੈਕਿੰਗ ਕਰਨਗੇ ਤੇ ਜੇਕਰ ਕੋਈ ਕੰਬਾਇਨ ਬਿਨਾਂ ਸੁਪਰ ਐਸ.ਐਮ.ਐਸ ਦੇ ਵਾਢੀ ਕਰਦੇ ਪਾਈ ਗਈ ਤਾਂ ਉਸ ਦਾ ਚਲਾਨ ਮੌਕੇ 'ਤੇ ਹੀ ਕੱਟਿਆ ਜਾਵੇਗਾ। 
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਾਪਤ ਕਰਨ ਲਈ 'ਉੱਨਤ ਕਿਸਾਨ' ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨ ਨੂੰ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਬੁਕਿੰਗ ਆਸਾਨੀ ਨਾਲ ਕਰਵਾਈ ਜਾ ਸਕਦੀ ਹੈ। ਇਸ ਮੌਕੇ ਸਮਾਣਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ ਅਤੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।