ਵੈਦ ਮੀਂਹਮੱਲ ਇੰਸਟੀਚਿਊਟ ਆਫ਼ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ
ਗੜ੍ਹਸ਼ੰਕਰ- ਵੈਦ ਮੀਂਹਮਲ ਇੰਸਟੀਚਿਊਟ ਆਫ ਮੈਡੀਕਲ ਐਂਡ ਹੈਲਥ ਸਾਇੰਸਜ਼ ਰਾਵਲਪਿੰਡੀ ਰੋਡ ਗੜ੍ਹਸ਼ੰਕਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਜਾਣਕਾਰੀ ਦਿੰਦਿਆਂ ਸੰਸਥਾ ਦੇ ਕੋ ਆਰਡੀਨੇਟਰ ਡਾਕਟਰ ਕੁਮਾਰ ਗੌਰਵ ਅਤੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ।

ਇਸ ਤਰ੍ਹਾਂ ਸੰਸਥਾ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਮੁਖ ਸਿੰਘ ਗੁਰਦਾਸਪੁਰ ਨੇ ਪਹਿਲਾ, ਅਰਸ਼ਪ੍ਰੀਤ ਸਿੰਘ ਹੁਸ਼ਿਆਰਪੁਰ ਨੇ ਦੂਸਰਾ ਅਤੇ ਸਿਮਰਨ ਭਾਟੀਆ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ।
ਇਸ ਮੌਕੇ ਡਾਕਟਰ ਨਰਿੰਦਰ ਕੁਮਾਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।